ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਵ ਨਿਯੁਕਤ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਤੇ ਤਹਿਸੀਲ ਵਿਚੋਂ ਹੋਰ ਪ੍ਰਸ਼ਾਸਨਿਕ ਅਧਿਕਾਰੀ, ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ। ਜਿੱਥੇ ਕਿਤ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬਾਬਾ ਸੁੱਖਾ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਨੇ ਕਿਹਾ ਕਿ ਮਿਸਲ ਸ਼ਹੀਦਾਂ ਤਰਨਾ ਦਲ ਦੇ ਨਿਹੰਗ ਸਿੰਘਾਂ ਦਾ ਸਿੱਖ ਇਤਿਹਾਸ ਵਿਚ ਅਹਿਮ ਯੋਗਦਾਨ ਹੈ ਅਤੇ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਬਾਬਾ ਭਗਵਾਨ ਸਿੰਘ, ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਪ੍ਰਿੰ: ਦਿਲਬਾਗ ਸਿੰਘ ਭੁੱਲਰ, ਜਗਰੂਪ ਸਿੰਘ, ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ, ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਸੁਖਚੈਨ ਸਿੰਘ, ਮਨਦੀਪ ਸਿੰਘ ਕੰਗ, ਰਵਿੰਦਰ ਸਿੰਘ ਪਹਿਲਵਾਨ ਅਤੇ ਹੋਰ ਹਾਜ਼ਰ ਸਨ।
ਤਹਿਸੀਲਦਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਹੋਏ ਨਤਮਸਤਕ
ਅਜੀਤ ਡੈਸਕ
26-06-2026