ਚਚਵਿੰਡਾ ਦੇਵੀ, 25 ਜੂਨ (ਸਤਪਾਲ ਸਿੰਘ ਢੱਡੇ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਅਨੁਸਾਰ ਗੁਰੂ ਦੋਖੀ ਅਤੇ ਪੰਥ ਵਿਰੋਧੀ ਦੱਸੇ ਜਾ ਰਹੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸੰਗਤ ਵੱਲੋਂ ਬਾਈਕਾਟ ਸਬੰਧੀ ਚਵਿੰਡਾ ਦੇਵੀ ਬਾਈਪਾਸ ‘ਤੇ ਲਗਾਇਆ ਗਿਆ ਇਕ ਬੋਰਡ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਾੜ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸਰਦਾਰ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਤਿੰਨ ਗੱਡੀਆਂ ਵਿੱਚ ਸਵਾਰ ਕੁਝ ਨੌਜਵਾਨ ਬਾਈਪਾਸ ‘ਤੇ ਪਹੁੰਚੇ ਅਤੇ ਉਥੇ ਲੱਗਿਆ ਬੋਰਡ ਪਾੜ ਕੇ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਪੰਥਕ ਫ਼ੈਸਲਿਆਂ ਨਾਲ ਸੰਬੰਧਿਤ ਲਗਾਏ ਗਏ ਬੋਰਡਾਂ ਨੂੰ ਨੁਕਸਾਨ ਪਹੁੰਚਾਉਣਾ ਮੰਦਭਾਗਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।
ਵਿੰਡਾ ਦੇਵੀ ਬਾਈਪਾਸ ’ਤੇ ਲੱਗਿਆ ਮੁੱਖ ਮੰਤਰੀ ਮਾਨ ਦੇ ਬਾਈਕਾਟ ਬੋਰਡ ਪਾੜਿਆ, ਪ੍ਰਬੰਧਕਾਂ ਨੇ ਕੀਤੀ ਨਿੰਦਾ
ਅਜੀਤ ਡੈਸਕ
26-06-2026