08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਸਾਨੂੰ ਸਿੱਖਿਆ ਨਾ ਦੇਵੇ ਕਾਂਗਰਸ-ਕੁਲਦੀਪ ਸਿੰਘ ਧਾਲੀਵਾਲ

Ad Position 21
No active advertisement
ਅਜੀਤ ਡੈਸਕ 26-06-2026

ਅੰਮ੍ਰਿਤਸਰ, 25 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦੇ ਹੋਏ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਅੱਜ ਇਸੇ ਲਈ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਕੋਲ ਇਸ ਵੇਲੇ ਪੰਜਾਬ ਦਾ ਕੋਈ ਵੀ ਮੁੱਦਾ ਨਹੀਂ ਹੈ। ਧਾਲੀਵਾਲ ਨੇ ਕਾਂਗਰਸ ਦੇ ਆਗੂਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਅੱਜ ਜੋ ਲੋਕ ਪ੍ਰੈੱਸ ਕਾਨਫਰੰਸ ਵਿਚ ਬੈਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਮਰਿਆਦਾ ਦੀ ਦੁਹਾਈ ਦੇ ਰਹੇ ਹਨ, ਉਨ੍ਹਾਂ ਦੀ ਹੀ ਕਾਂਗਰਸ ਸਰਕਾਰ ਨੇ ਜੂਨ 1984 ਦੇ ਇਸੇ ਮਹੀਨੇ ’ਚ ਤੋਪਾਂ ਅਤੇ ਟੈਂਕਾਂ ਨਾਲ ਸਾਡੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਸੀ ਅਤੇ ਉਸ ਸਮੇਂ ਕਾਂਗਰਸ ਦੇ ਇਸ ਕਾਰੇ ਦੀ ਨਿੰਦਾ ਕਰਨ ਦੀ ਬਜਾਏ, ਪੰਜਾਬ ਕਾਂਗਰਸ ਦੇ ਇਕ ਵੱਡੇ ਆਗੂ ਨੇ ਆਪ੍ਰੇਸ਼ਨ ਬਲੂ ਸਟਾਰ ਦਾ ਸਵਾਗਤ ਕੀਤਾ ਸੀ ਅਤੇ ਇੰਦਰਾ ਗਾਂਧੀ ਨੂੰ ਵਧਾਈਆਂ ਦਿੱਤੀਆਂ ਸਨ। ਅਜਿਹੇ ਲੋਕਾਂ ਨੂੰ ਸਿੱਖ ਮਰਿਆਦਾਵਾਂ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਧਾਲੀਵਾਲ ਨੇ ਕਾਂਗਰਸ ਆਗੂਆਂ ਨੂੰ ਵੰਗਾਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਵਿਚ ਥੋੜ੍ਹੀ ਵੀ ਹਿੰਮਤ ਅਤੇ ਪੰਜਾਬੀਅਤ ਬਾਕੀ ਹੈ, ਤਾਂ ਉਹ ਰਾਹੁਲ ਗਾਂਧੀ ਨੂੰ ਕਹਿ ਕੇ ਸਿੱਖਾਂ ਦੇ ਕਥਿਤ ਕਾਤਲ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚੋਂ ਬਾਹਰ ਕਢਵਾ ਕੇ ਦਿਖਾਉਣ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਅੱਜ ਜੋ ਕਾਂਗਰਸ ਆਗੂ ਇਕਜੁੱਟ ਹੋਣ ਦਾ ਨਾਟਕ ਕਰ ਰਹੇ ਹਨ, ਉਨ੍ਹਾਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਵਿਜ਼ਨ ਜਾਂ ਮੁੱਦਾ ਨਹੀਂ ਹੈ। ਉਨ੍ਹਾਂ ਸੁਆਲ ਦਾ ਜੁਆਬ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਇਕ ਨਿਮਾਣੇ ਸਿੱਖ ਵਜੋਂ ਉਥੇ ਜਾਣਗੇ ਪਰ ਅਜੇ ਤੱਕ ਇਸ ਬਾਬਤ ਉਨ੍ਹਾਂ ਨੂੰ ਕੋਈ ਵੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਇਸ ਮੌਕੇ ਲੋਕ ਸਭਾ ਇੰਚਾਰਜ ਅੰਮ੍ਰਿਤਸਰ ਜਰਨੈਲ ਸਿੰਘ ਢੋਟ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ ਵੀ ਹਾਜਰ ਸਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਥੇ. ਜਲਾਲ ਉਸਮਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਕੋਟਲੀ ਸੱਕਾ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ
Ad Position 24