07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਥਿਆਰਾਂ ਦੇ ਵੱਡੇ ਜ਼ਖੀਰੇ ਸਮੇਤ ਗ੍ਰਿਫ਼ਤਾਰ ਰੋਹਨ ਖੋਸਲਾ ਦਾ ਅਦਾਲਤ ਵਲੋਂ ਦੋ ਦਿਨਾਂ ਪੁਲਿਸ ਰਿਮਾਂਡ

Ad Position 21
No active advertisement
ਅਜੀਤ ਡੈਸਕ 26-06-2026

ਜਗਦੇਵ ਕਲਾਂ, 25 ਜੂਨ (ਸ਼ਰਨਜੀਤ ਸਿੰਘ ਗਿੱਲ)-ਪਿਛਲੇ ਦਿਨੀਂ ਬੀ. ਐੱਸ. ਐੱਫ. ਅਤੇ ਐੱਸ. ਐੱਸ. ਓ. ਸੀ. ਵਲੋਂ ਸਾਂਝੇ ਅਪਰੇਸ਼ਨ ਦੌਰਾਨ ਅਜਨਾਲਾ ਦੇ ਪਿੰਡ ਹਰੜ ਖੁਰਦ ਤੋਂ ਹਥਿਆਰਾਂ ਦੇ ਵੱਡੇ ਜਖੀਰੇ ਸਮੇਤ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਰੋਹਨ ਖੋਸਲਾ ਨੂੰ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਵਲੋਂ ਜਾਂਚ ਏਜੰਸੀ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਬੀ. ਐੱਸ. ਐੱਫ. ਅਤੇ ਐੱਸ. ਐੱਸ. ਓ. ਸੀ. ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਵਿਸ਼ੇਸ਼ ਆਪਰੇਸ਼ਨ ਦੌਰਾਨ ਸਾਹਮਣੇ ਆਈ ਸੀ, ਜਿਸ ਵਿਚ ਹਰੜ ਖੁਰਦ ਇਲਾਕੇ ਵਿੱਚੋਂ ਵੱਡੀ ਮਾਤਰਾ ਵਿਚ ਅਸਲਾ ਬਰਾਮਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਅੱਗੇ ਵਧਾਉਂਦਿਆਂ ਰੋਹਨ ਖੋਸਲਾ ਨੂੰ ਕਾਬੂ ਕੀਤਾ ਗਿਆ ਸੀ । ਇਸ ਮਾਮਲੇ ਦੀ ਜਾਂਚ ਨਾਲ ਜੁੜੇ ਸੂਤਰਾਂ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਅਨਮੋਲ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗੀ । ਸੂਤਰਾਂ ਅਨੁਸਾਰ ਹੁਣ ਜਾਂਚ ਏਜੰਸੀਆਂ ਦਾ ਧਿਆਨ ਇਸ ਗੱਲ ‘ਤੇ ਕੇਂਦਰਿਤ ਹੈ ਕਿ ਕਥਿਤ ਤੌਰ ‘ਤੇ ਇਸ ਗਤੀਵਿਧੀ ਲਈ ਵਿਦੇਸ਼ ਤੋਂ ਕੋਈ ਫੰਡਿੰਗ ਹੋਈ ਸੀ ਜਾਂ ਨਹੀਂ ਅਤੇ ਜੇ ਹੋਈ ਤਾਂ ਉਸ ਦਾ ਸਰੋਤ ਕੀ ਸੀ। ਇਸ ਦੋ ਦਿਨਾਂ ਪੁਲਿਸ ਰਿਮਾਂਡ ਦੌਰਾਨ ਵਿੱਤੀ ਲੈਣ-ਦੇਣ, ਸੰਪਰਕਾਂ ਤੇ ਸੰਭਾਵਿਤ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਣ ਵਾਲੀ ਪੁੱਛਗਿੱਛ ਤੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਵਿਦੇਸ਼ੀ ਕਨੈਕਸ਼ਨਾਂ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਹਮਣੇ ਆ ਸਕਦੀ ਹੈ ਅਤੇ ਅਗਲੇ ਦਿਨਾਂ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਫੈਸ਼ਨ ਸਟੋਰ ਮਾਲਕ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲਿਸ ਮੁਕਾਬਲੇ ਦੌਰਾਨ 2 ਦੋਸ਼ੀ ਕਾਬੂ - ਇਕ ਜ਼ਖ਼ਮੀ ਅਗਲੀ ਖ਼ਬਰ ਸਾਬਕਾ ਵਿਧਾਇਕ ਜਥੇ. ਜਲਾਲ ਉਸਮਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
Ad Position 24