07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਿਵਲ ਗਾਰਡ ਕੰਟ੍ਰੈਕਟ ਟ੍ਰੇਡ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ

Ad Position 21
No active advertisement
ਅਜੀਤ ਡੈਸਕ 26-06-2026

ਚੋਗਾਵਾਂ, 25 ਜੂਨ (ਗੁਰਵਿੰਦਰ ਸਿੰਘ ਕਲਸੀ)-ਸਿਵਲ ਗਾਰਡ ਕੰਟ੍ਰੈਕਟ ਟ੍ਰੇਡ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਵੈਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਪ੍ਰਧਾਨ ਲਛਮਣ ਸਿੰਘ ਧੂਰੀ ਉਚੇਚੇ ਤੌਰ ‘ਤੇ ਪਹੁੰਚੇ। ਉਨ੍ਹਾਂ ਨਾਲ ਪੰਜਾਬ ਅਗਜੈਕਟਿਵ ਮੈਂਬਰ ਮਦਨਜੀਤ ਸਿੰਘ, ਮੈਂਬਰ ਕਸ਼ਮੀਰਾ ਸਿੰਘ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਤਰਨਤਾਰਨ ਦੀ ਕਮੇਟੀ ਦੀ ਚੋਣ ਵਿਚ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਹਰਭਿੰਦਰ ਸਿੰਘ, ਖਜਾਨਚੀ ਸੁਖਵਿੰਦਰਜੀਤ ਸਿੰਘ, ਸਟੇਜ ਸੈਕਟਰੀ ਵਰਿੰਦਰ ਸਿੰਘ, ਜ਼ਿਲ੍ਹਾ ਅਜੈਕਟਿਵ ਮੈਂਬਰ ਸਿਮਰਜੀਤ ਸਿੰਘ, ਗੁਰਵਿੰਦਰ ਸਿੰਘ ਮੈਂਬਰ, ਹਰਜਿੰਦਰ ਸਿੰਘ, ਅਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਬਿਕਰਮਜੀਤ ਸਿੰਘ, ਰੇਸਮ ਸਿੰਘ ਨੂੰ ਕਮੇਟੀ ਮੈਂਬਰ ਚੁਣੇ ਗਏ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਾਂ। ਪਰ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਦਾ ਕ੍ਰੋਆਪਰੇਟਿਵ ਬੈਂਕ ਦੇ ਗੰਨਮੈਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸਾਨੂੰ ਵੀ ਦੂਜੇ ਮਹਿਕਮਿਆਂ ਵਾਂਗ ਰਿਸਕ ਲੇਵਲ ‘ਚ ਕੀਤਾ ਜਾਵੇ ਅਤੇ ਯੂਨੀਅਨ ਨੇ ਆਪਣੀ ਜ਼ਿਲ੍ਹੇ ਵਾਈਜ ਕਾਗਜ਼ੀ ਕਾਰਵਾਈ ਇੱਕਠੀ ਕਰਕੇ ਸਰਕਾਰ ਨੂੰ ਸੌਂਪਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ, ਖਜਾਨਚੀ ਮਨਜੀਤ ਸਿੰਘ, ਸਲਾਹਕਾਰ ਪ੍ਰਗਟ ਸਿੰਘ, ਜ਼ਿਲ੍ਹਾ ਅਗਜੈਕਟਿਵ ਮੈਂਬਰ ਗੁਰਸ਼ਰਨਜੀਤ ਸਿੰਘ, ਮੈਂਬਰ ਸੁਖਜੀਤ ਸਿੰਘ, ਕਾਬਲ ਸਿੰਘ, ਜਗਜੀਤ ਸਿੰਘ, ਹਰਸਿਮਰਨ ਸਿੰਘ, ਪਲਵਿੰਦਰ ਸਿੰਘ,ਰਮਨਦੀਪ ਸਿੰਘ, ਲਖਵਿੰਦਰ ਸਿੰਘ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਮਹਾਰਾਜਾ ਮਾਰਕਿਟ ਨੇੜੇ ਟੁੱਟਾ ਸੀਵਰੇਜ ਢੱਕਣ ਦੇ ਰਿਹਾ ਹਾਦਸਿਆਂ ਨੂੰ ਸੱਦਾ
Ad Position 24