07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 27-06-2026
ਚੋਗਾਵਾਂ, 26 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਯੋਜਨਾ ਦੇ ਉਪਰਾਲੇ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਸਰਹੱਦੀ ਪਿੰਡ ਸੈਦਪੁਰ ਕਲਾਂ ਤੋਂ ਸ਼ਰਧਾਲੂਆਂ ਦੇ ਜਥੇ ਦੀ ਬੱਸ ਹਲਕਾ ਇੰਚਾਰਜ ਸੋਨੀਆ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਕਾਲਾ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾਂ ਦੇਵੀ ਅਤੇ ਹੋਰਨਾਂ ਕਈ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਰਵਾਨਾ ਕੀਤਾ ਹੈ। ਸ਼ਰਧਾਲੂਆਂ ਦੇ ਵਿਚ ਤੀਰਥ ਯਾਤਰਾ ਦੇ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਬਲਕਾਰ ਸਿੰਘ, ਸੁਖਮਨਪ੍ਰੀਤ, ਗੁਰਜੰਟ ਸਿੰਘ, ਡਾ. ਮੇਜਰ ਸਿੰਘ ਮੈਂਬਰ, ਲਵਜੀਤ ਸਿੰਘ, ਸ਼ਮਸ਼ੇਰ ਸਿੰਘ ਜੈਰਾਮਕੋਟ, ਸੁਖਮਨਪ੍ਰੀਤ ਕੌਰ ਪੱਧਰੀ, ਮਨਜੋਤ ਕੌਰ ਪੱਧਰੀ, ਭਾਗ ਸਿੰਘ ਹੇਤਮਪੁਰਾ, ਸੁਖਦੇਵ ਸਿੰਘ ਜੈ ਰਾਮਕੋਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਸਿੰਘ ਸਹੋਤਾ ਨੇ ਡੀ.ਪੀ.ਆਈ. ਸੈਕੰ. ਸਕੱਤਰ ਸਿੰਘ ਬੱਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਸਕਿੱਲ ਐਂਡ ਇੰਟਰਪ੍ਰੀਨਿਓਨਰਸ਼ਿਪ ਯੂਨੀਵਰਸਿਟੀ ਦਾ ਐਕਟ ਪਾਸ ਕਰਨ ਲਈ 31 ਜੁਲਾਈ ਨੂੰ ਵਿਧਾਨ ਸਭਾ ਸੈਸ਼ਨ ਬੁ...
Ad Position 24
No active advertisement