07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਤਲਬੀਰ ਗਿੱਲ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਲੋਕ ਹੋ ਰਹੇ ‘ਆਪ’ ਵਿਚ ਸ਼ਾਮਿਲ-ਰਾਜ ਕੁਮਾਰ ਲੁੱਧੜ

Ad Position 21
No active advertisement
ਅਜੀਤ ਡੈਸਕ 27-06-2026
ਜੇਠੂਵਾਲ/ਟਾਹਲੀ ਸਾਹਿਬ, 26 ਜੂਨ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਸ਼ਰਮਾ ਭੀਲੋਵਾਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਵਿਚ ਪਿੰਡ ਪੱਧਰ ਤੇ ਪਾਰਟੀ ਲਈ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਸਦਕਾ ਲੋਕ ‘ਆਪ’ ਵਿਚ ਹੋ ਰਹੇ ਸ਼ਾਮਿਲ ਜਿਸ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਸੂਬੇ ਦੇ ਹਿੱਤਾਂ ਖ਼ਾਤਿਰ ਲੋਕ ਭਲਾਈ ਦੇ ਕੀਤੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਹਲਕਾ ਮਜੀਠਾ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਆਪਣੇ ਗ੍ਰਹਿ ਵਿਖੇ ਸਰਕਾਰ ਦੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਵਲੰਟੀਅਰਾਂ ਦੀ ਕੀਤੀ ਮੀਟਿੰਗ ਦੌਰਾਨ ਕੀਤਾ। ਸਰਪੰਚ ਲੁੱਧੜ ਨੇ ਕਿਹਾ ਕਿ ਮਾਨ ਸਰਕਾਰ ਦੇ ਹੁਣ ਤੱਕ ਦੇ ਰਾਜ ਦੌਰਾਨ ਤਲਬੀਰ ਗਿੱਲ ਵਲੋਂ ਹਲਕੇ ਦੇ ਪਿੰਡ ਪਿੰਡ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸਦੀ ਮਿਸਾਲ ਲੋਕਾਂ ਦੇ ਸਾਹਮਣੇ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਵਲੋਂ ਪੰਚਾਇਤਾਂ ਨੂੰ ਵੀ ਪਿੰਡਾਂ ਵਿਚਲੇ ਵਿਕਾਸ ਕੰਮ ਜੰਗੀ ਪੱਧਰ ‘ਤੇ ਕਰਾਉਣ ਲਈ ਲੱਖਾਂ ਰੁਪਇਆਂ ਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਤਾਂ ਕਿ ਪਿੰਡਾਂ ਵਿਚ ਵਿਕਾਸ ਕੰਮ ਜੰਗੀ ਪੱਧਰ ‘ਤੇ ਹੋ ਸਕਣ ਅਤੇ ਸਰਕਾਰ ਵਲੋਂ ਮਿਲਣ ਵਾਲੀਆਂ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਸਤੇ ਗਿੱਲ ਵਲੋਂ ਆਪ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਰਾਕੇਸ਼ ਕੁਮਾਰ ਸ਼ਰਮਾ, ਮੈਂਬਰ ਹਰਜੀਤ ਸਿੰਘ ਗਿੱਲ, ਕੰਵਲਜੀਤ ਸਿੰਘ, ਬਾਬਾ ਸਰਵਣ ਸਿੰਘ, ਗੁਲਸ਼ਨ ਕੁਮਾਰ, ਗੁਰਪ੍ਰੀਤ ਗੋਲਾ, ਜਸਪਾਲ ਸਿੰਘ ਜੇਪੀ, ਮੈਂਬਰ ਅੰਗਰੇਜ਼ ਪਾਲ, ਨਰੇਸ਼ ਕੁਮਾਰ ਸਮੇਤ ਹੋਰ ਆਪ ਵਰਕਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਫਾਰਮ ਭਰਨ ਦੀ ਮੁਹਿੰਮ ਤੇਜ਼ ਅਗਲੀ ਖ਼ਬਰ ਅਕਾਲ ਅਕੈਡਮੀ ਚੋਗਾਵਾਂ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ
Ad Position 24
No active advertisement