ਸਠਿਆਲਾ, 26 ਜੂਨ (ਜਗੀਰ ਸਿੰਘ ਸਫਰੀ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਵੱਖ-ਵੱਖ ਪਿੰਡਾਂ ‘ਚ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਮੌਕੇ ਹਰਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਸੁਨੀਤਾ ਦੇਵੀ ਨੇ ਦੱਸਿਆ ਪਿੰਡ ਸਠਿਆਲਾ ਵਿਖੇ ‘ਆਪ’ ਆਗੂ ਲਖਵਿੰਦਰ ਸਿੰਘ ਪਟਵਾਰੀ ਦੀ ਅਗਵਾਈ ‘ਚ ਸਕੀਆਂ ਵਲੋਂ ਯੋਗ ਮਹਿਲਾਵਾਂ ਦੇ ਫਾਰਮ ਭਰਵਾਏ ਗਏ ਅਤੇ ਉਨ੍ਹਾਂ ਨੂੰ ਯੋਜਨਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣਾ ਹੈ। ਉਨ੍ਹਾਂ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਮੇਂ ਸਿਰ ਫਾਰਮ ਭਰ ਕੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ। ਇਸ ਮੌਕੇ ਆਪ ਆਗੂ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਫਾਰਮ ਭਰਨ ਦੌਰਾਨ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਕੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯੋਜਨਾ ਬਾਰੇ ਸਹੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਸਕੀਆਂ ਨੇ ਭਰੋਸਾ ਦਿੱਤਾ ਕਿ ਯੋਗ ਲਾਭਪਾਤਰੀਆਂ ਨੂੰ ਯੋਜਨਾ ਨਾਲ ਜੋੜਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।