07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮਹਾਂਰਾਸ਼ਟਰ ਸਰਕਾਰ ਵਲੋਂ 1956 ਦੇ ਹਜ਼ੂਰ ਸਾਹਿਬ ਗੁਰਦੁਆਰਾ ਐਕਟ ’ਚ ਕੀਤੀਆਂ ਤਬਦੀਲੀਆਂ ਸਿੱਖ ਭਾਵਨਾਵਾਂ ਦੇ ਵਿਰੁੱਧ-ਭਾਈ ਤਾਲਬਪੁਰਾ

Ad Position 21
No active advertisement
ਅਜੀਤ ਡੈਸਕ 27-06-2026
ਗੱਗੋਮਾਹਲ, 26 ਜੂਨ (ਬਲਵਿੰਦਰ ਸਿੰਘ ਸੰਧੂ)-ਸਿੱਖ ਸੰਗਤਾਂ ਤੇ ਪੰਥਕ ਹਲਕਿਆਂ ਵਿਚ ਮਹਾਂਰਾਸ਼ਟਰ ਸਰਕਾਰ ਦੁਆਰਾ 1956 ਦੇ ਹਜ਼ੂਰ ਸਾਹਿਬ ਗੁਰਦੁਆਰਾ ਐਕਟ ਵਿਚ ਕੀਤੀਆਂ ਤਬਦੀਲੀਆਂ ’ਤੇ ਗੰਭੀਰ ਚਿੰਤਾ ਤੇ ਸਖ਼ਤ ਇਤਰਾਜ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੱਗੋਮਾਹਲ ਵਿਖੇ ਭਰਵੀਂ ਮੀਟਿੰਗ ਦੌਰਾਨ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਸੇਵਾਦਾਰ ਵਿਧਾਨ ਸਭਾ ਹਲਕਾ ਅਜਨਾਲਾ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਕਿਹਾ ਕਿ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿਚੋਂ ਇਕ ਹੈ ਇਸ ਦੇ ਪ੍ਰਬੰਧ ਨਾਲ ਸੰਬੰਧਿਤ ਕਿਸੇ ਵੀ ਫ਼ੈਸਲੇ ਸਮੇਂ ਸਿੱਖ ਕੌਮ ਦੀਆਂ ਭਾਵਨਾਵਾਂ, ਪਰੰਪਰਾਵਾਂ ਅਤੇ ਸੰਸਥਾਵਾਂ ਨਾਲ ਸਲਾਹ ਮਸ਼ਵਰਾ ਕਰਨਾ ਲਾਜਮੀ ਹੈ। ਐਕਟ ਵਿਚ ਕੀਤੀਆਂ ਤਬਦੀਲੀਆਂ ਕਾਰਨ ਤਖ਼ਤ ਸਾਹਿਬ ਦੀ ਪ੍ਰਬੰਧਕੀ ਖੁਦ ਮੁਖਤਿਆਰੀ ਅਤੇ ਸਿੱਖ ਸੰਸਥਾਵਾਂ ਦੀ ਭੂਮਿਕਾ ਸੰਬੰਧੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਸਿੱਖ ਸੰਗਤ ਦਾ ਮਨਣਾ ਹੈ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿਚ ਸਰਕਾਰੀ ਦਖਲ ਅੰਦਾਜੀ ਨੂੰ ਗੁਰੇਜ ਕਰਨਾ ਚਾਹੀਦਾ ਹੈ। ਪੰਥਕ ਮਰਿਆਦਾ ਤੇ ਪਰੰਪਰਾਵਾਂ ਦਾ ਪੂਰਾ ਸਤਿਕਾਰ ਹੋਣਾ ਚਾਹੀਦਾ ਹੈ ਤਾਲਬਪੁਰਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਧਾਰਮਿਕ ਅਸਥਾਨਾ ਦੀ ਸੁਤੰਤਰਤਾ ਤੇ ਮਰਿਆਦਾ ਸਮੇਤ ਪ੍ਰਬੰਧਕੀ ਢਾਂਚੇ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਮਹਾਂਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਨਾਲ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕਰਕੇ ਸੰਗਤਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਦੇਖ ਰਹੀਆਂ ਹਨ ਤੇ ਉਮੀਦ ਕਰਦੀਆਂ ਹਨ ਕਿ ਸਰਕਾਰ ਧਾਰਮਿਕ ਸੰਸਥਾਵਾਂ ਦੀ ਖੁੱਦ ਮੁਖਤਿਆਰੀ ਤੇ ਸੰਵਿਧਾਨਿਕ ਅਧਿਕਾਰਾਂ ਦਾ ਸਤਿਕਾਰ ਕਰੇਗੀ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ, ਮਨਜੋਤ ਸਿੰਘ ਪੁਰੇਵਾਲ, ਗੁਰਬੀਰ ਸਿੰਘ ਦੁਦਰਾਏ, ਸਰਤਾਜਪ੍ਰੀਤ ਸਿੰਘ ਭੰਗੂ, ਡਾ. ਨਿਰਮਾਲ ਸਿੰਘ, ਭਾਈ ਇਸ਼ਰ ਸਿੰਘ, ਭਾਈ ਜੈਮਲ ਸਿੰਘ, ਭਾਈ ਸੁੱਚਾ ਸਿੰਘ, ਭਾਈ ਮੰਗਲ ਸਿੰਘ, ਭਾਈ ਨਰਿੰਦਰ ਸਿੰਘ ਨਾਸਰ, ਭਾਈ ਕੁਲਵਿੰਦਰ ਸਿੰਘ ਕੋਟ, ਭਾਈ ਸੁਖਵਿੰਦਰ ਸਿੰਘ ਕਿਆਮਪੁਰਾ, ਭਾਈ ਬੱਗਾ ਸਿੰਘ ਬੱਲੜਵਾਲ, ਭਾਈ ਮੁਨਸ਼ਾ ਸਿੰਘ, ਜੋਬਨ ਦਿਆਲਪੁਰਾ, ਕਿਸਾਨ ਆਗੂ ਭਾਈ ਗੁਰਨਾਮ ਸਿੰਘ, ਭਾਈ ਕੁਲਵਿੰਦਰ ਸਿੰਘ ਰਮਦਾਸ ਤੋਂ ਇਲਾਵਾ ਵੱਡੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੋਗਾਵਾਂ ’ਚ ਤਿੰਨ ਮੈਂਬਰ ਪੰਚਾਇਤ ਸਮੇਤ ਕਈ ਕਾਂਗਰਸੀ ਪਰਿਵਾਰਾਂ ਸਮੇਤ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਫਾਰਮ ਭਰਨ ਦੀ ਮੁਹਿੰਮ ਤੇਜ਼
Ad Position 24
No active advertisement