07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ-ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਵਲੋਂ ਹਲਕਾ, ਬਲਾਕ ਕੋਆਰਡੀਨੇਟਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਇਸ ਕੋਹੜ ਨੂੰ ਵੱਢਣ ਲਈ ਹਰ ਆਮ ਨਾਗਰਿਕ ਤੋਂ ਇਲਾਵਾ ਅਧਿਕਾਰੀਆਂ ਦਾ ਵੀ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ‘ਚ ਸਰਗਰਮ ਭੂਮਿਕਾ ਨਿਭਾਉਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਹ ਪੁਲਿਸ ਪ੍ਰਸ਼ਾਸਨ ਸਮੇਤ ਜ਼ਮੀਨੀ ਪੱਧਰ ‘ਦੇ ਕੰਮ ਕਰ ਰਹੇ ਪਾਰਟੀ ਦੇ ਹਲਕਾ, ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਵਲੰਟੀਅਰਾਂ ਤੋਂ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਤਾਲਮੇਲ ਨਾਲ ਹੀ ਮਿਥਿਆ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਪਰਿਵਾਰਕ ਪੱਧਰ ‘ਤੇ ਵੀ ਮਾਪਿਆਂ ਨੂੰ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਨਜ਼ਰ ਆਉਣ ‘ਤੇ ਉਨ੍ਹਾਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਾਊਂਸਲਿੰਗ ਦੀ ਤਰ੍ਹਾਂ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ‘ਯੁੱਧ ਨਸ਼ਿਆਂ ਵਿਰੁੱਧ’ ਮਾਲਵਾ ਪੱਛਮੀ ਜੋਨ ਦੇ ਕੋਆਰਡੀਨੇਟਰ ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਨੂੰ ਤਨਦੇਹੀ ਨਾਲ ਲੜਿਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨ ਸਦਕਾ ਨਸ਼ੇ ਦੀ ਸਪਲਾਈ ਵਿਚ ਬਹੁਤ ਵੱਡੀ ਕਮੀ ਆਈ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਤੇ ਐਸ. ਐਸ. ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾ ਕੇ ਉਨ੍ਹਾਂ ਨੂੰ ਚੰਗੇ ਮਾਰਗ ਵੱਲ ਲਿਜਾਣ ਲਈ ਜ਼ਿਲ੍ਹੇ ਵਿਚ 241 ਵਿਲੇਜ਼ ਡਿਫੈਂਸ ਕਮੇਟੀਆਂ, 113 ਵਾਰਡ ਡਿਫੈਂਸ ਕਮੇਟੀਆਂ, 122 ਖੇਡ ਮੈਦਾਨ ਅਤੇ 26 ਲਾਇਬ੍ਰੇਰੀਆਂ ਮੌਜੂਦ ਹਨ ਜਦਕਿ ਵੱਡੀ ਗਿਣਤੀ ‘ਚ ਨਸ਼ੀਲੇ ਪਦਾਰਥ ਬਰਾਮਦ ਕਰ ਕੇ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਏ.ਡੀ.ਸੀ. (ਜ) ਪੂਨਮ ਸਿੰਘ, ਏ.ਡੀ.ਸੀ. (ਵਿਕਾਸ) ਕ੍ਰਿਤਿਕਾ ਗੋਇਲ, ਬਲਜੀਤ ਕੌਰ, ਹਰਜਿੰਦਰ ਸਿੰਘ ਜੱਸਲ ਤੇ ਗੁਰਮੀਤ ਕੁਮਾਰ ਕ੍ਰਮਵਾਰ ਐਸ. ਡੀ. ਐਮ. ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ, ਸਹਿਕਾਰੀ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲੱਖੀ ਸਿੰਘ ਬੋੜਾਵਾਲ, ਉਪ ਪ੍ਰਧਾਨ ਗੁਰਮੇਜ ਸਿੰਘ ਸਮਾਓਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਐਲ. ਓ. ਸ਼ਸ਼ੀ ਸਿੱਕਾ ਵਲੋਂ ਐਸ. ਡੀ. ਐਮ. ਦਫ਼ਤਰ ’ਚ ਨਸ਼ਿਆਂ ਖ਼ਿਲਾਫ਼ ਸੈਮੀਨਾਰ ਅਗਲੀ ਖ਼ਬਰ ਨਿਰਵਿਘਨ ਬਿਜਲੀ ਤੇ ਪੀਣ ਦੇ ਪਾਣੀ ਤੋਂ ਪਿਆਸੇ ਕਿਸਾਨਾਂ ਨੇ ਬਿਜਲੀ ਘਰ ਘੇਰਿਆ ਨਿਰਵਿਘਨ ਬਿਜਲੀ ਸਪਲਾਈ ਮਿਲਣ ਦੇ ਵਿਸ਼ਵਾਸ਼...
Ad Position 24