07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਬਠਿੰਡਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ- ਗੁਰਮੀਤ ਸਿੰਘ ਖੁੱਡੀਆਂ

Ad Position 21
No active advertisement
ਅਜੀਤ ਡੈਸਕ 27-06-2026
ਬਠਿੰਡਾ, 26 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਠਿੰਡਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸਰਕਾਰੀ ਵਿਭਾਗ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਸੰਸਥਾਵਾਂ, ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇ ਕੇ ਨਸ਼ਿਆਂ ਦੇ ਖ਼ਾਤਮੇ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਗੱਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ‘ਚ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੌਰਾਨ ਆਖੀ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਣਾਏ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਉਸ ਮੁਹਿੰਮ ਦੇ ਸਾਰੇ ਪਹਿਲੂਆਂ ਬਾਰੇ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਮੀਟਿੰਗ ਦੌਰਾਨ ‘ਨਸ਼ਾ ਮੁਕਤੀ ਮੋਰਚਾ’ ਦੇ ਮਾਲਵਾ ਜੋਨ ਦੇ ਇੰਚਾਰਜ ਚਸ਼ਪਿੰਦਰ ਸਿੰਘ ਚਹਿਲ ਨੇ ਨਸ਼ਾ ਪੀੜ੍ਹਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਡੀ.ਸੀ. ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਅਦਾਰਿਆਂ ਅਤੇ ਯੂਥ ਕਲੱਬਾਂ ਵਿਚ ਸੈਮੀਨਾਰ, ਨਾਟਕ ਆਦਿ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਹੁਣ ਤੱਕ 2700 ਐਫ. ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 5583 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਖੇ ਦਾਖ਼ਲ ਕਰਵਾਇਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ-ਰਵੀਪ੍ਰੀਤ ਸਿੱਧੂ ਅਗਲੀ ਖ਼ਬਰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਹਮਲੇ ਦਾ ਮੁੱਖ ਸਾਜਿਸਘਾੜਾ ਸੰਦੀਪ ਗ੍ਰਿਫ਼ਤਾਰ
Ad Position 24