ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਉਮੀਦਵਾਰ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਰੋਟਰੀ ਕਲੱਬ ਰਾਮਾਂ ਦੇ ਪ੍ਰਧਾਨ ਅਜੀਤ ਸਿੰਘ ਬੱਬੂ ਦੇ ਪਿਤਾ ਗੁਰਚਰਨ ਸਿੰਘ ਮਸੌਣ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕੀਤੀ, ਉਪਰੰਤ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸੀ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਇਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਹਰ ਮੰਚ ‘ਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰੇਗਾ। ਸ੍ਰ. ਸਿੱਧੂ ਨੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਇਸ ਮੌਕੇ ਪੀਏ ਹਰਤਾਵਲ ਸਿੰਘ ਸੁੱਖੀ, ਪਾਰਟੀ ਵਰਕਰ ਗੋਲਡੀ ਮਹੇਸ਼ਵਰੀ, ਨਿਰਮਲ ਓਸਵਾਲ, ਦਰਸ਼ਨ ਸਿੰਘ ਸਿੱਧੂ ਸਾਬਕਾ ਚੇਅਰਮੈਨ ਪਸਵਕ ਪਿੰਡ ਰਾਮਾਂ, ਅੰਤਰਜਾਮੀ, ਬ੍ਰਿਜ ਲਾਲ ਸਾਬਕਾ ਮੈਨੇਜਰ, ਦਵਿੰਦਰ ਜੈਨ, ਜਗਦੀਪ ਸਿੰਘ ਮਲਕਾਣਾ ਰਾਮਾਂ ਸਰਕਲ ਪ੍ਰਧਾਨ ਯੂਥ ਵਿੰਗ, ਰਸ਼ਵਿੰਦਰ ਸਿੰਘ ਸ਼ੇਖਪੁਰਾ ਬਲਾਕ ਸੰਮਤੀ ਮੈਂਬਰ, ਰੂਬੀ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਬਬਲੂ, ਅਮਨਦੀਪ ਸਿੰਘ ਸਾਬਕਾ ਚੇਅਰਮੈਨ ਸੇਖੂ, ਨਿਰੰਜਨ ਸਿੰਘ ਸੇਖੂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।