06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਤੋਂ ਸਿਆਸੀ ਸਲਾਹਕਾਰ ਨਿਯੁਕਤ

Ad Position 21
No active advertisement
ਅਜੀਤ ਡੈਸਕ 28-06-2026
ਬਾਬਾ ਬਕਾਲਾ ਸਾਹਿਬ, 27 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ, ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਦੀਆਂ ਸ਼ਿਫਾਰਸ਼ਾਂ ‘ਤੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਤਕ ਕੀਤਾ ਗਿਆ ਸੀ, ਜਿਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਨੂੰ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਿਆਸੀ ਸਲਾਹਕਾਰ ਨਿਯੁਕਤ ਕੀਤਾ। ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਨੇ ਕਿਹਾ ਕਿ ਹਲਕੇ ਦੇ ਪਿੰਡ-ਪਿੰਡ ਯੂਥ ਅਕਾਲੀ ਦਲ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਨਵ ਨਿਯੁਕਤ ਸਿਆਸੀ ਸਲਾਹਕਾਰ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਵਲੋਂ ਦਿੱਤੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਜ: ਪੂਰਨ ਸਿੰਘ ਖਿਲਚੀਆਂ, ਜ: ਹਰਦੇਵ ਸਿੰਘ ਨਾਗੋਕੇ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ ਭੋਰਛੀ, ਪਲਵਿੰਦਰ ਸਿੰਘ ਮੀਆਂਵਿੰਡ, ਸੁਖਬੀਰ ਸਿੰਘ ਸੇਰੋਂ, (ਸਾਰੇ ਸਰਕਲ ਪ੍ਰਧਾਨ), ਡਾ: ਕੁਲਵਿੰਦਰ ਸਿੰਘ ਬਾਣੀਆਂ, ਦਲਵਿੰਦਰ ਸਿੰਘ ਸਠਿਆਲਾ ਸਾ ਸਰਪੰਚ, ਜ: ਬੂਟਾ ਸਿੰਘ ਸਠਿਆਲਾ, ਪ੍ਰਤਾਪ ਸਿੰਘ, ਸੁਖਜੀਤ ਸਿੰਘ ਦੌਲੋ ਨੰਗਲ, ਰਾਣਾ ਬੂਲੇ ਨੰਗਲ ਪ੍ਰਧਾਨ ਆਈ.ਟੀ. ਵਿੰਗ, ਜਸ਼ਨ ਪੱਡਾ, ਸਾਬੀ ਦੌਲੋ ਨੰਗਲ, ਰਾਣਾ ਦੌਲੋ ਨੰਗਲ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਉਣ ਸੰਬੰਧੀ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਬਿਜਲੀ ਸਪਲਾਈ ਬਹਾਲ ਨਾ ਹੋਈ ਤਾਂ ਮੰਤਰੀ ਈ. ਟੀ. ਓ. ਦੇ ਘਰ ਦਾ ਕੀਤਾ ਜਾਵੇਗਾ ਘਿਰਾਓ : ਕਿਸਾਨ ਆਗੂ
Ad Position 24
No active advertisement