06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਗੁਰੂ ਰਾਮਦਾਸ ਜੀ ਸੁਸਾਇਟੀ ਨੇ ਮਹਾਰਾਸ਼ਟਰ ਸਰਕਾਰ ਨੂੰ 1956 ਐਕਟ ਰੱਦ ਨਾ ਕਰਨ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 28-06-2026
ਜੰਡਿਆਲਾ ਗੁਰੂ, 27 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਰਾਮਦਾਸ ਸਾਹਿਬ ਸੇਵਾ ਸੁਸਾਇਟੀ ਪਿੰਡ ਵਡਾਲੀ ਡੋਗਰਾਂ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਦਵਿੰਦਰ ਪਾਲ ਸਿੰਘ ਗੋਰਾ, ਸੰਦੀਪ ਸਿੰਘ, ਦਿਲਜੀਤ ਸਿੰਘ, ਗੁਰਪ੍ਰੀਤ ਸਿੰਘ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਅਬਚਲ ਨਗਰ ਨਾਂਦੇੜ ਦੇ ਪ੍ਰਬੰਧ ਸੰਬੰਧੀ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਉਣ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿਚੋਂ ਇਕ ਮਹਾਨ ਪਾਵਨ ਤਖਤ ਹੈ, ਜਿਸ ਦੀ ਮਰਿਯਾਦਾ, ਪ੍ਰਬੰਧ ਅਤੇ ਧਾਰਮਿਕ ਖ਼ੁਦ ਮੁਖਤਿਆਰੀ ਨਾਲ ਜੁੜੇ ਕਿਸੇ ਵੀ ਫ਼ੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸਿੱਖ ਸੰਗਤਾਂ ਕਦੇ ਵੀ ਪ੍ਰਵਾਨ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸੰਬੰਧਿਤ ਕਾਨੂੰਨ ਨੂੰ ਪੁਰਾਣਾ ਦੱਸ ਕੇ ਮਨਮਰਜ਼ੀ ਨਾਲ ਸੋਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਗਿਣਤੀ ਘਟਾਉਣ ਦਾ ਯਤਨ ਕੀਤਾ ਗਿਆ ਸੀ। ਉਸ ਸਮੇਂ ਸਿੱਖ ਸੰਗਤਾਂ ਦੇ ਤਿੱਖੇ ਵਿਰੋਧ ਮਗਰੋਂ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਪਿੰਡ ਵਡਾਲੀ ਡੋਗਰਾਂ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਦਵਿੰਦਰ ਪਾਲ ਸਿੰਘ ਗੋਰਾ, ਸੰਦੀਪ ਸਿੰਘ, ਦਿਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸੰਬੰਧਿਤ 1956 ਦੇ ਐਕਟ ਨੂੰ ਰੱਦ ਕਰਨ ਦੀ ਪ੍ਰਕਿਰਿਆ ਤੁਰੰਤ ਰੋਕਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਰਿਟਾ: ਅਧਿਆਪਕਾ ਅਮਰੀਕ ਕੌਰ ਬੱਲ ਅਗਲੀ ਖ਼ਬਰ ਬਿਜਲੀ ਬੰਦ ਹੋਣ ਕਾਰਨ ਕਿਸਾਨਾਂ ਨੇ ਘੇਰਿਆ ਬਿਜਲੀ ਘਰ
Ad Position 24
No active advertisement