ਬਾਬਾ ਬਕਾਲਾ ਸਾਹਿਬ, 27 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਜੋੜੇ ਘਰ ਦੇ ਸੇਵਾਦਾਰਾਂ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਕੱਲ੍ਹ 28 ਜੂਨ ਨੂੰ ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਦੇ ਬਾਹਰ ਕਈ ਪ੍ਰਕਾਰ ਦੇ ਪਕਵਾਨਾਂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲੱਗੇਗੀ। ਇਸ ਮੌਕੇ ਕੜਾਹ ਪ੍ਰਸ਼ਾਦ ਭੰਗੂਰ, ਨਿਊਟਰੀ ਬਰੈੱਡ, ਆਈਸ ਕਰੀਮ, ਕੋਲਡ ਡਰਿੰਕ, ਲੱਸੀ, ਜਲਦ ਜੀਰਾ ਆਦਿ ਦੇ ਅਤੁੱਟ ਲੰਗਰ ਵਰਤਾਏ ਜਾਣਗੇ । ਸਮੂਹ ਸੰਗਤਾਂ ਨੂੰ ਦਰਸ਼ਨ ਦੇਣ ਦੀ ਬੇਨਤੀ ਕੀਤੀ ਜਾਂਦੀ ਹੈ ।