ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਵਡਾਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) 21 ਮੈਂਬਰੀ ਕਮੇਟੀ ਦਾ ਗਠਨ

Ad Position 21
No active advertisement
ਅਜੀਤ ਡੈਸਕ 29-06-2026

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਨਜ਼ਦੀਕੀ ਪਿੰਡ ਵਡਾਲਾ ਕਲਾਂ ਵਿਖੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵੱਡਾ ਇਕੱਠ ਕੀਤਾ ਗਿਆ, ਜਿਸਨੂੰ ਸੰਬੋਧਨ ਕਰਦਿਆਂ ਸਰਪੰਚ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਪੰਜਾਬ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੱਕ ਵਿਚ ਹਨ੍ਹੇਰੀ ਚੱਲ ਰਹੀ ਹੈ ਲੋਕ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਿੰਡ-ਪਿੰਡ ਵਿਚ ਪਾਰਟੀ ਦੀਆਂ ਨਵੀਆਂ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਵੱਡਾ ਉਤਸ਼ਾਹ ਹੈ । ਪਿੰਡ ਵਡਾਲਾ ਕਲਾਂ ਵਿਖੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਪਿੰਡ ਵਡਾਲਾ ਕਲਾਂ ਦੇ ਮੈਂਬਰ ਤਰਸੇਮ ਸਿੰਘ, ਲਖਵਿੰਦਰ ਸਿੰਘ, ਓਂਕਾਰ ਸਿੰਘ, ਕਰਮ ਸਿੰਘ, ਸਾਹਿਬ ਸਿੰਘ, ਤਰਲੋਕ ਸਿੰਘ, ਪ੍ਰਗਟ ਸਿੰਘ, ਜਤਿੰਦਰ ਸਿੰਘ, ਨਿੰਦਰਪਾਲ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਰਾਜਬੀਰ ਸਿੰਘ, ਅਰਸ਼ਪ੍ਰੀਤ ਸਿੰਘ, ਰਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਗੱਜਣ ਸਿੰਘ ਦੇ ਨਾਂ ਵਰਨਣਯੋਗ ਹਨ । ਇਸ ਮੌਕੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਸਰਬਜੀਤ ਸਿੰਘ ਖਾਨਪੁਰ ਨੇ ਨਵ ਨਿਯੁਕਤ ਕੇਮਟੀ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਸਕੱਤਰ ਪੰਜਾਬ ਪ੍ਰਗਟ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਵੰਤ ਸਿੰਘ ਵਜ਼ੀਰ ਭੱਲਰ, ਬਲਦੇਵ ਸਿੰਘ ਪ੍ਰਧਾਨ ਰਈਆ, ਜੁਗਰਾਜ ਸਿੰਘ ਧੂਲਕਾ, ਸੂਬੇਦਾਰ ਕਸ਼ਮੀਰ ਸਿੰਘ ਸੁਧਾਰ, ਕੈਪਟਨ ਗੁਰਮੱਖ ਸਿੰਘ ਸੁਧਾਰ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਦਲਬੀਰ ਸਿੰਘ ਖੋਜਕੀਪੁਰ, ਆਲਮ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ ਦੋਲੋਨੰਗਲ, ਅੰਗਰੇਜ਼ ਸਿੰਘ ਦੋਲੋਨੰਗਲ, ਸੁੱਖਜੀਤ ਸਿੰਘ ਗਿੱਲ ਖਾਨਪੁਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਲੋਵਾਕੀਆ ਵਿਖੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਪਿੰਡ ਟਰਪਈ ’ਚ ਲੋਕ ਮਿਲਣੀ ਤਹਿਤ ‘ਆਪ’ ਵਰਕਰਾਂ ਤੇ ਪਿੰਡ ਵਾਸੀਆਂ ਦੀ ਇਕੱਤਰਤਾ
Ad Position 24
No active advertisement