ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੁਲਿਸ ਵਲੋਂ 3 ਪਿਸਤੌਲ ਤੇ 14 ਜ਼ਿੰਦਾ ਕਾਰਤੂਸਾਂ ਸਮੇਤ 4 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 29-06-2026

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਅਜਨਾਲਾ ਗੁਰਦੀਪ ਸਿੰਘ ਸੰਧੂ ਦੀ ਅਗਵਾਈ ‘ਚ ਥਾਣਾ ਅਜਨਾਲਾ ਦੀ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਕਾਰੀ ਕਾਲਜ ਅਜਨਾਲਾ ਨੇੜੇ ਮੌਜੂਦ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਸਵਾਰ 4 ਨੌਜਵਾਨਾਂ ਨੂੰ ਤਿੰਨ ਪਿਸਤੌਲ ਅਤੇ 14 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਡੀ.ਐੱਸ.ਪੀ ਗੁਰਦੀਪ ਸਿੰਘ ਸੰਧੂ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਏ.ਅੱੈਸ.ਆਈ ਬਲਦੇਵ ਰਾਜ ਦੀ ਅਗਵਾਈ ਵਾਲੀ ਪੁਲਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਡਿਗਰੀ ਕਾਲਜ ਅਜਨਾਲਾ ਨਜ਼ਦੀਕ ਮੌਜੂਦ ਸੀ ਕਿ ਪਿੰਡ ਫੁੱਲੇਚੱਕ ਸਾਈਡ ਤੋ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਪੁਲਸ ਪਾਰਟੀ ਵਲੋਂ ਮੋਟਰਸਾਈਕਲ ਰੋਕ ਕੇ ਉਸ ਤੇ ਸਵਾਰ ਵਿਅਕਤੀਆਂ ਦੀ ਤਲਾਸ਼ੀ ਕਰਨ ਤੇ ਉਨ੍ਹਾਂ ਕੋਲੋਂ ਇਕ ਪਿਸਟਲ ਗਲੋਕ, ਇੱਕ ਪਿਸਟਲ 30 ਬੋਰ, ਇਕ ਪਿਸਟਲ ਬਰੇਟਾ (ਕੁੱਲ 3 ਪਿਸਟਲ) ਅਤੇ 14 ਜਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਅੱਗੇ ਦੱਸਿਆ ਕਿ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਣ ਸਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲਦੇਹ, ਲਵਜੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਰਾਏ, ਗੁਰਸੇਵਕ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਫੁੱਲੇਚੱਕ ਅਤੇ ਸਵਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤੇੜਾ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਸ ਰਿਮਾਂਡ ਦੌਰਾਨ ਇੰਨ੍ਹਾਂ ਕੋਲੋਂ ਪਤਾ ਲਗਾਇਆ ਜਾਵੇਗਾ ਕਿ ਇਹ ਪਿਸਤੌਲ ਉਨ੍ਹਾਂ ਨੇ ਕਿਸ ਕੋਲੋਂ ਮੰਗਵਾਏ ਹਨ।

Ad Position 22
No active advertisement
ਪਿਛਲੀ ਖ਼ਬਰ ਮੁੱਢਲਾ ਸਿਹਤ ਕੇਂਦਰ ਰਮਦਾਸ ’ਚ ਡਾ. ਨੋਬਲ ਭਾਟੀਆ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆ ਕੇ ਕੀਤਾ ਮੁਹਿੰਮ ਦਾ ਅਗ... ਅਗਲੀ ਖ਼ਬਰ ਸਲੋਵਾਕੀਆ ਵਿਖੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ
Ad Position 24
No active advertisement