06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦੌਲੋ ਨੰਗਲ ਦੀ ਸੰਗਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਮੁੱਖ ਮੰਤਰੀ ਦੇ ਬਾਈਕਾਟ ਦਾ ਕੀਤਾ ਪ੍ਰਣ

Ad Position 21
No active advertisement
ਅਜੀਤ ਡੈਸਕ 30-06-2026

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੋਲੋ ਨੰਗਲ ਵਿਖੇ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਇਕ ਵਿਸ਼ੇਸ਼ ਇਕੱਠ ਕੀਤਾ, ਜਿਸ ਵਿਚ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਸਰਪੰਚ ਸ: ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਏ ਆਦੇਸ਼ਾਂ ’ਤੇ ਪਹਿਰਾ ਦਿੰਦਿਆਂ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਕਿ ਦੇ ਬੁੱਤ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ‘ਪੰਥ ਦਾ ਦੋਖੀ’ ਕਰਾਰ ਦਿੱਤੇ ਜਾਣ ‘ਤੇ ਸਮੂਹ ਸੰਗਤਾਂ ਵਲੋਂ ਮੁੱਖ ਮੰਤਰੀ ਅਤੇ ਇਸ ਨਾਲ ਵਰਤਣ ਵਾਲੇ ਸਾਰੇ ਵਿਅਕਤੀਆਂ ਦਾ ਬਾਈਕਾਟ ਕਰਨ ਦਾ ਪ੍ਰਣ ਕੀਤਾ ਗਿਆ ਅਤੇ ਇਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਮਿਲਵਰਤਣ ਬੰਦ ਕੀਤਾ। ਇਸ ਮੌਕੇ ਪਿੰਡ ਦੋਲੋ ਨੰਗਲ ਤੋਂ ਸੁਖਜੀਤ ਸਿੰਘ ਸਰਕਲ ਪ੍ਰਧਾਨ ਹਲਕਾ ਬਿਆਸ, ਸਾਹਿਬ ਢਿੱਲੋਂ ਮੈਂਬਰ ਕੋਰ ਕਮੇਟੀ, ਹਲਕਾ ਬਾਬਾ ਬਕਾਲਾ ਰਣਜੀਤ ਸਿੰਘ ਰਾਣਾ ਸੀਨੀ: ਅਕਾਲੀ ਆਗੂ, ਸਰਬਜੀਤ ਸਿੰਘ ਸੇਵਾ ਮੁਕਤ ਥਾਣੇਦਾਰ, ਬਲਵਿੰਦਰ ਸਿੰਘ ਸੀਨੀਅਰ ਅਕਾਲੀ ਆਗੂ, ਰਾਜ ਸਿੰਘ ਰਾਜੂ, ਗੁਰਪ੍ਰੀਤ ਸਿੰਘ ਗੋਪੀ ਤੇ ਹੋਰ ਪਿੰਡ ਦੇ ਬਹੁਤ ਸਾਰੇ ਰਾਜਨੀਤਿਕ ਅਤੇ ਮੁਹਤਬਰ ਵਿਅਕਤੀ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਵੱਡੇ-ਵੱਡੇ ਕੱਟਾਂ ਨੇ ਕੀਤਾ ਲੋਕਾਂ ਦਾ ਜਿਊਣਾ ਮੁਹਾਲ-ਸਰਪੰਚ ਬੱਲ ਅਗਲੀ ਖ਼ਬਰ ਮੈਡੀਕਲ ਲੈਬ ਟੈਕਨੋਲੋਜਿਸਟ ਐਸੋਸੀਏਸ਼ਨ ਦੀ ਮੀਟਿੰਗ- ਕਈ ਅਹਿਮ ਮਸਲਿਆਂ ਉੱਤੇ ਕੀਤੀ ਚਰਚਾ
Ad Position 24
No active advertisement