ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਫਰਜੰਦ ਪ੍ਰਦੀਪ ਸਿੰਘ ਭਲਾਈਪੁਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ। ਸ. ਭਲਾਈਪੁਰ ਨੇ ਆਪਣੇ ਫਰਜੰਦ ਸਮੇਤ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਅਹਿਮ ਮੁਲਾਕਾਤ ਕੀਤੀ, ਜਿਥੇ ਕਿ ਸ: ਬਾਜਵਾ ਨੇ ਯੂਥ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ: ਪ੍ਰਤਾਪ ਸਿੰਘ ਬਾਜਵਾ ਨੇ ਪ੍ਰਦੀਪ ਸਿੰਘ ਭਲਾਈਪੁਰ ਦੀ ਪੱਠ ਥਾਪੜੀ ਤੇ ਕਿਹਾ ਕਿ ਯੂਥ ਕਾਂਗਰਸ ਹੀ ਕਾਂਗਰਸ ਪਾਰਟੀ ਦੀ ਰੀੜ ਦੀ ਹੱਡੀ ਹੈ, ਸੋ ਆ ਰਹੀਆਂ ਵਿਧਾਨ ਸਭਾ ਚੋਣਾਂ 2027 ਵਿਚ ਯੂਥ ਵੱਡੀ ਭੂਮਿਕਾ ਨਿਭਾਵੇ ਤਾਂ ਜੋ ਪੰਜਾਬ ’ਚ ਮੁੜ ਤੋਂ ਕਾਂਗਰਸ ਦਾ ਪਰਚਮ ਲਹਿਰਾਵੇ। ਇਸ ਮੌਕੇ ਸ: ਸੁਖਵਿੰਦਰ ਸਿੰਘ ਡੈਨੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ, ਪਰਮਪ੍ਰੀਤ ਸਿੰਘ ਸਾਬੀ ਸਰਪੰਚ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਸਿੰਘ ਟੌਂਗ ਸਾਬਕਾ ਸਰਪੰਚ, ਗੁਰਲਾਲ ਸਿੰਘ ਸੰਧੂ ਤੋਂ ਇਲਾਵਾ ਡਾ: ਬਿਕਰਮਜੀਤ ਸਿੰਘ ਬਾਠ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਗੁਰਦਿਆਲ ਸਿੰਘ ਕੰਗ ਬੁਟਾਰੀ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਜਗਦੀਪ ਸਿੰਘ ਮਾਨ ਤੇ ਹੋਰ ਵਰਕਰ ਮੌਜੂਦ ਸਨ ।
ਪ੍ਰਤਾਪ ਸਿੰਘ ਬਾਜਵਾ ਨੇ ਯੂਥ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ ਦਾ ਮੂੰਹ ਮਿੱਠਾ ਕਰਵਾਇਆ
ਅਜੀਤ ਡੈਸਕ
30-06-2026