ਮਜੀਠਾ, 30 ਜੂਨ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਭੋਮਾ ਵਿਖੇ ਆਮ ਆਦਮੀ ਪਾਰਟੀ ਵਲੋਂ ਲੋਕ ਮਿਲਣੀ ਤਹਿਤ ਇੱਕ ਵੱਡੀ ਇਕੱਤਰਤਾ ਆਯੋਜਿਤ ਕੀਤੀ ਗਈ। ਇਸ ਇਕੱਤਰਤਾ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਲੋਕਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਸਥਾਨਕ ਲੋਕਾਂ ਵਲੋਂ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਤਲਬੀਰ ਸਿੰਘ ਗਿੱਲ ਅੱਗੇ ਰੱਖੀਆਂ ਗਈਆਂ। ਲੋਕਾਂ ਨੇ ਖਾਸ ਤੌਰ ਤੇ ਪਿੰਡ ਵਿਚ ਬਿਹਤਰ ਸੜਕਾਂ, ਪਾਣੀ ਅਤੇ ਬਿਜਲੀ ਦੀ ਸਪਲਾਈ, ਆਰਥਿਕ ਮਦਦ ਅਤੇ ਰੁਜ਼ਗਾਰ ਦੇ ਮੁੱਦਿਆਂ ਉੱਤੇ ਚਰਚਾ ਕੀਤੀ। ਤਲਬੀਰ ਸਿੰਘ ਗਿੱਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਇਸ ਲਈ ਲਗਾਤਾਰ ਯਤਨ ਕੀਤੇ ਜਾਣਗੇ। ਤਲਬੀਰ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਅਸੀਂ ਹਮੇਸ਼ਾਂ ਲੋਕਾਂ ਦੇ ਨਾਲ ਖੜ੍ਹੇ ਹਾਂ। ਭੋਮਾ ਵਾਸੀਆਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਪਰ ਤੱਕ ਲੈ ਕੇ ਜਾਵਾਂਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਮੇਂ ਵਿਚ ਬਹੁਤ ਵਧੀਆ ਕੰਮ ਕੀਤੇ ਹਨ, ਪਰ ਅਜੇ ਵੀ ਬਾਕੀ ਰਹਿੰਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਲਈ ਅਸੀਂ ਪੂਰੀ ਤਾਕਤ ਨਾਲ ਲੱਗੇ ਹੋਏ ਹਾਂ। ਪਿੰਡਾਂ ਵਿਚ ਵਿਕਾਸ ਦੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾਣਗੀਆਂ ਤਾਂ ਜੋ ਲੋਕਾਂ ਦੀ ਜੀਵਨ ਸ਼ੈਲੀ ਬਿਹਤਰ ਬਣ ਸਕੀਏ। ਲੋਕ ਆਪਣੀਆਂ ਸਮੱਸਿਆਵਾਂ ਬਿਨਾਂ ਝਿਜਕ ਦੱਸਣ। ਇਸ ਇਕੱਤਰਤਾ ਵਿਚ ਸਰਪੰਚ ਜਗਤਾਰ ਸਿੰਘ, ਗੁਰਵਿੰਦਰ ਸਿੰਘ, ਹਰਬੀਰ ਸਿੰਘ, ਪੰਚਾਇਤ ਮੈਂਬਰ ਜਤਿੰਦਰ ਸਿੰਘ, ਹਰਦੇਵ ਸਿੰਘ, ਕੁਲਦੀਪ ਸਿੰਘ, ਜਗਦੀਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ, ਹਰਨੇਕ ਸਿੰਘ, ਗੁਲਜਾਰ ਸਿੰਘ, ਰਣਜੀਤ ਸਿੰਘ, ਭਗਵੰਤ ਸਿੰਘ, ਗੁਰਦੀਪ ਸਿੰਘ, ਸੁੱਖ ਪਟਵਾਰੀ, ਮਨਦੀਪ ਸਿੰਘ ਸੇਖਾਂਵਾਲੀ, ਪ੍ਰਧਾਨ ਦਿਲਬਾਗ ਸਿੰਘ, ਬਲਦੇਵ ਸਿੰਘ, ਧਨਜੀਤ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਲੋਕ ਮਿਲਣੀ ਤਹਿਤ ਪਿੰਡ ਭੋਮਾ ਵਿਖੇ ‘ਆਪ’ ਦੀ ਹੋਈ ਵੱਡੀ ਇਕੱਤਰਤਾ
ਅਜੀਤ ਡੈਸਕ
01-07-2026