ਅਜਨਾਲਾ, 30 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਡੀ. ਐੱਸ. ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਦੀ ਅਗਵਾਈ ‘ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ 2 ਨਸ਼ਾ ਤਸਕਰਾਂ ਨੂੰ 246 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਕੇ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਹਰਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਗਸ਼ਤ ਦੇ ਸੰਬੰਧ ਵਿਚ ਅਜਨਾਲਾ ਤੋਂ ਜਗਦੇਵ ਖ਼ੁਰਦ ਰੋਡ ਤੋਂ ਲਿੰਕ ਰੋਡ ਪਿੰਡ ਤੇੜਾ ਰਾਜਪੂਤਾਂ ਨੂੰ ਮੁੜੀ ਤਾਂ ਥੋੜੀ ਦੂਰੀ ਪਰ ਪਿੰਡ ਤੇੜਾ ਰਾਜਪੂਤਾਂ ਵਾਲੀ ਸਾਈਡ ਤੋਂ ਇਕ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਦੋਂ ਉਸਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 240 ਗ੍ਰਾਮ ਹੈਰੋਇਨ ਅਤੇ 800 ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਸੁਖਪ੍ਰੀਤ ਸਿੰਘ ਸੁੱਖ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਚ.ਓ. ਹਰਸਿਮਰਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸਬ-ਇੰਸ: ਹਰਮਨ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਹਰੜ੍ਹ ਕਲਾਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਮੁਨਸ਼ੀ ਹਰਿੰਦਰ ਸਿੰਘ ਤੇ ਅਜੇਸਹਿਬਾਜ਼ ਸਿੰਘ ਆਦਿ ਹਾਜ਼ਰ ਸਨ।
ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 2 ਕਾਬੂ
ਅਜੀਤ ਡੈਸਕ
01-07-2026