05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

1 ਮਹੀਨੇ ਬਾਅਦ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਪਰਤੀਆਂ ਰੌਣਕਾਂ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗਰਮੀ ਦੀਆਂ ਛੁੱਟੀਆਂ ਖਤਮ ਹੋਣ ਮਗਰੋਂ ਅੱਜ ਇਕ ਮਹੀਨੇ ਬਾਅਦ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ। ਇਸ ਦੌਰਾਨ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਜਿਥੇ ਪਹਿਲੇ ਦਿਨ ਕਾਫੀ ਘੱਟ ਰਹੀ ਉਥੇ ਹੀ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ, ਡਿਪਟੀ ਡੀ. ਈ. ਓ. ਰਾਜੇਸ਼ ਖੰਨਾ ਵਲੋਂ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧੀਆ ਪੜ੍ਹਾਈ ਲਈ ਪ੍ਰੇਰਿਤ ਕੀਤਾ। ਉਥੇ ਹੀ ਦੂਜੇ ਪਾਸੇ ਪ੍ਰਾਇਵੇਟ ਸਕੂਲਾਂ ‘ਚ ਵੀ ਇਕ ਮਹੀਨੇ ਬਾਅਦ ਰੌਣਕਾਂ ਦੇਖਣ ਨੂੰ ਮਿਲੀਆਂ ਅਤੇ ਵੱਡੀ ਗਿਣਤੀ ‘ਚ ਸਕੂਲ ਹਾਜ਼ਰ ਹੋਏ ਵਿਦਿਆਰਥੀ ਖੁਸ਼ ਨਜ਼ਰ ਆਏ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਅੱਜ ਸਕੂਲਾਂ ‘ਚ ਵਿਦਿਆਰਥੀਆਂ ਸ਼ਾਨਦਾਰ ਸਵਾਗਤ ਕੀਤਾ ਗਿਆ ਜਿਸ ‘ਚ ਸਕੂਲਾਂ ‘ਚ ਸਜਾਵਟ ਕੀਤੀ ਗਈ, ਦਿਲਚਸਪ ਖੇਡਾਂ ਕਰਵਾਈਆਂ ਗਈਆਂ, ਤਾਂ ਜੋ ਪਹਿਲੇ ਦਿਨ ਵਿਦਿਆਰਥੀਆਂ ਲਈ ਮਾਹੌਲ ਸਾਜਗਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲ ਮੁੱਖੀਆਂ ਨੂੰ ਸਕੂਲਾਂ ‘ਚ ਸਿੱਖਿਆਦਾਇਕ ਮਾਹੌਲ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਅੱਜ ਕੁਝ ਪ੍ਰਾਈਵੇਟ ਸਕੂਲਾਂ ਦੀਆਂ ਸਮਾਂ ਸਾਰਣੀ ਨੂੰ ਲੈ ਕੇ ਸ਼ਿਕਾਇਤਾਂ ਵੀ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਪਹੁੰਚੀਆਂ। ਇਸ ਸੰਬੰਧੀ ਕੰਵਲਜੀਤ ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਤੈਅ ਕੀਤੇ ਗਏ ਸਮੇਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਭਾਰਤ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਅੰਮ੍ਰਿਤਸਰ ’ਚ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਸਮੇਤ 2 ਹਥਿਆਰ ਤਸਕਰ ਕਾਬੂ
Ad Position 24
No active advertisement