ਹਰਸਾ ਛੀਨਾ, 2 ਜੁਲਾਈ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲਾ 5 ਜੁਲਾਈ (21 ਹਾੜ) ਦਿਨ ਐਤਵਾਰ ਨੂੰ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਬਾਬਾ ਸੰਤੋਖ ਸਿੰਘ, ਪ੍ਰਗਟ ਸਿੰਘ ਮਨਿਆਲੀਆ, ਗੁਰਦੀਪ ਸਿੰਘ ਸਾਬਾ ਮੈਂਬਰ, ਬੂਟਾ ਸਿੰਘ ਟਰਾਂਸਪੋਰਟਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਜੁਲਾਈ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ 5 ਜੁਲਾਈ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ, ਉਪਰੰਤ ਖੁਲੇ ਪੰਡਾਲ ਵਿਚ ਜਿਥੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਨਾਹਰ ਸਿੰਘ ਸਾਧ ਜੀ ਅਤੇ ਹੋਰ ਸੰਤ ਮਹਾਂਪੁਰਖ ਸੰਗਤਾਂ ਦੀ ਹਾਜ਼ਰੀ ਭਰਨਗੇ ਉਥੇ ਹੀ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ। ਸ਼ਾਮ ਸਮੇਂ ਦੀਵਾਨਾਂ ਦੀ ਸਮਾਪਤੀ ਉਪਰੰਤ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਨਿਹੰਗ ਸਿੰਘਾਂ ਵਲੋਂ ਮੁਹੱਲਾ ਸਜਾਇਆ ਜਾਵੇਗਾ ਅਤੇ ਘੋੜ ਸਵਾਰੀ, ਨੇਜੇਬਾਜ਼ੀ, ਗਤਕਾ ਦੇ ਸਿੰਘਾਂ ਵਲੋਂ ਜੌਹਰ ਦਿਖਾਏ ਜਾਣਗੇ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋੜ ਮੇਲਾ 5 ਨੂੰ
ਅਜੀਤ ਡੈਸਕ
03-07-2026