07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਿਆਸੀ ਆਧਾਰ ’ਤੇ ਜੇ. ਈ. ਦੀ ਬਦਲੀ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਜਤਾਏ ਰੋਸ ਦੌਰਾਨ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 04-07-2026
ਮਜੀਠਾ, 3 ਜੁਲਾਈ (ਜਗਤਾਰ ਸਿੰਘ ਸਹਿਮੀ)-ਬਿਜਲੀ ਬੋਰਡ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਦਿਲਬਾਗ ਸਿੰਘ ਜੇ. ਈ. ਦੀ ਕਥਿਤ ਸਿਆਸੀ ਆਧਾਰ ‘ਤੇ ਕੀਤੀ ਬਦਲੀ ਦੇ ਵਿਰੋਧ ਵਿਚ ਸਾਂਝੀ ਇਕੱਤਰਤਾ ਬਿਜਲੀ ਘਰ ਮਜੀਠਾ ਵਿਖੇ ਕੀਤੀ ਗਈ। ਇਕੱਤਰਤਾ ਦੌਰਾਨ ਜਥੇਬੰਦੀਆਂ ਨੇ ਇਸ ਬਦਲੀ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਅਤੇ ਰੱਦ ਨਾ ਕਰਨ ਦੀ ਸੂਰਤ ‘ਚ ਸਾਂਝੇ ਸੰਘਰਸ਼ ਦਾ ਐਲਾਨ ਕੀਤਾ। ਜਥੇਬੰਦੀ ਆਗੂਆਂ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਸਿਆਸੀ ਆਧਾਰ ‘ਤੇ ਬਦਲੀਆਂ ਦਾ ਰੁਝਾਨ ਨਵਾਂ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਦੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿਚ ਆਈ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਬੇਰੁਜ਼ਗਾਰਾਂ ਤੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਵਤੀਰੇ ਨੇ ਸਮੂਹ ਮੁਲਜਮਾਂ ਤੇ ਆਮ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਗੂਆਂ ਨੇ ਕਿਹਾ ਕਿ ਗਰਮੀ ਦੇ ਇਸ ਕਹਿਰ ਭਰੇ ਮੌਸਮ ਵਿਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਲੇ ਮੁਲਾਜ਼ਮਾਂ ਨੂੰ ਸਿਆਸੀ ਕਾਰਨਾਂ ਕਰਕੇ ਤੰਗ-ਪ੍ਰੇਸ਼ਾਨ ਕਰਨਾ ਠੀਕ ਨਹੀਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦਿਲਬਾਗ ਸਿੰਘ ਜੇ.ਈ. ਦੀ ਬਦਲੀ ਤੁਰੰਤ ਰੱਦ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਨ ਦੀ ਹੋਵੇਗੀ। ਇਕੱਤਰਤਾ ’ਚ ਗੁਰਮੀਤ ਸਿੰਘ ਕੋਟਲਾ, ਦਿਲਬਾਗ ਸਿੰਘ ਜੇ. ਈ., ਰਕੇਸ਼ ਕੁਮਾਰ ਤਰਗੜ, ਗੁਲਜਿੰਦਰ ਸਿੰਘ, ਅਮਰੀਕ ਸਿੰਘ ਲੁਹਾਰਕਾ, ਜਸਪਾਲ ਸਿੰਘ, ਸੁਖਪਾਲ ਸਿੰਘ ਮਜੀਠਾ, ਕ੍ਰਿਸ਼ਨ ਸਿੰਘ ਔਲਖ, ਕੁੰਦਨ ਲਾਲ ਹਰੀਆਂ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਜਥੇਬੰਦੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਸੂਬੇ ਦਾ ਆਰਥਿਕ ਵਿਕਾਸ ਤਬਾਹ ਕਰ ਕੇ ਰੱਖ ਦਿੱਤਾ-ਮਜੀਠੀਆ ਅਗਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ
Ad Position 24
No active advertisement