07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹੈਰੋਇਨ ਤੇ 500 ਰੁਪਏ ਡਰੱਗ ਮਨੀ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਟਾਂਗਰਾ, 3 ਜੁਲਾਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਕਾਰੋਬਾਰ, ਲੁੱਟ-ਖੋਹ ਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਚੌਕੀ ਟਾਂਗਰਾ ਨੂੰ ਇਕ ਹੋਰ ਸਫਲਤਾ ਮਿਲੀ ਹੈ। ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ. ਐੱਸ. ਆਈ. ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਤਰਸਿੱਕਾ ਤੋਂ ਸੈਦੋਲੇਹਲ ਤੇ ਖਜਾਲਾ ਆਦਿ ਪਿੰਡਾਂ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਪੁਲ ਸੁਆ ਤਰਸਿੱਕਾ ਨੇੜੇ ਪੁੱਜੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਤੇਜ਼ੀ ਨਾਲ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਇਸ ਦੌਰਾਨ ਉਸ ਨੇ ਆਪਣੀ ਜੇਬ ’ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਅਜੈਪਾਲ ਸਿੰਘ ਉਰਫ਼ ਅਜੈ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਖਜਾਲਾ ਦੱਸਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਤਰਸਿੱਕਾ ਵਿਖੇ ਮੁਕੱਦਮਾ ਨੰਬਰ 78 ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21, 27-ਏ ਅਤੇ 85 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਪਾਰਟੀ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਵਾ ਨੇ ਧੱਕੇ ਨਾਲ ਜ਼ਮੀਨ ’ਤੇ ਕਬਜ਼ਾ ਕਰਨ ਦੇ ਲਗਾਏ ਦੋਸ਼, ਇਨਸਾਫ਼ ਦੀ ਕੀਤੀ ਮੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਸੂਬੇ ਦਾ ਆਰਥਿਕ ਵਿਕਾਸ ਤਬਾਹ ਕਰ ਕੇ ਰੱਖ ਦਿੱਤਾ-ਮਜੀਠੀਆ
Ad Position 24
No active advertisement