ਕੱਥੂਨੰਗਲ, 3 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਭਗਵੰਤ ਸਿੰਘ ਸਿਆਲਕਾ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਗੁ. ਗੁਰੂ ਗ੍ਰੰਥ ਸਾਹਿਬ ਜੀ ਵਿਖੇ ਸਿੱਖ ਵਿਦਿਆਰਥੀਆਂ ਦਾ ਗੁਰਮਤਿ ਸਿਖਲਾਈ ਕੈਂਪ ਭਾਈ ਮਨਦੀਪ ਸਿੰਘ ਅਬਦਾਲ ਪ੍ਰਚਾਰਕ ਤੇ ਭਾਈ ਮਲਕੀਅਤ ਸਿੰਘ ਬੱਗਾ ਢਾਡੀ ਜਥਾ ਵਲੋਂ ਲਗਾਇਆ, ਜਿਸ ’ਚ 32 ਵਿਦਿਆਰਥੀਆਂ ਨੇ ਭਾਗ ਲਿਆ ਤੇ ਕੈਂਪ ਸਮਾਪਤੀ ਤੇ ਕੁਇੱਜ ਮੁਕਾਬਲਾ ਕਰਵਾਇਆ। ਅੱਵਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ। ਕੈਂਪ ਵਿਚ ਭਾਗ ਲੈ ਰਹੇ ਬੱਚਿਆਂ ਨੂੰ ਤਗਮੇ, ਸਨਮਾਨ ਪੱਤਰ ਤੇ ਭੇਟਾ ਰਹਿਤ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ। ਸਮੂਹ ਗੁ. ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਜੋਗਿੰਦਰ ਸਿੰਘ, ਡਾ. ਸੁਖਵਿੰਦਰ ਸਿੰਘ, ਇੰਸਪੈਕਟਰ ਮਹਿੰਦਰ ਸਿੰਘ ਰੰਧਾਵਾ, ਭਾਈ ਸਤਨਾਮ ਸਿੰਘ, ਗ੍ਰੰਥੀ ਬਾਬਾ ਬਲਜੀਤ ਸਿੰਘ ਆਦਿ ਹਾਜ਼ਰ ਸਨ।