10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਨਾਲ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਹੋਵੇਗਾ ਉੱਚਾ-ਤਲਬੀਰ ਗਿੱਲ

Ad Position 21
No active advertisement
ਅਜੀਤ ਡੈਸਕ 05-07-2026
ਮਜੀਠਾ, 4 ਜੁਲਾਈ (ਜਗਤਾਰ ਸਿੰਘ ਸਹਿਮੀ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸੂਬੇ ਦੇ ਆਮ ਲੋਕਾਂ, ਖਾਸ ਕਰਕੇ ਗਰੀਬ ਅਤੇ ਕਿਸਾਨ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਮੀਲ ਪੱਥਰ ਸਾਬਤ ਹੋਣਗੀਆਂ। ਉਹ ਹਲਕੇ ਦੇ ਪਿੰਡ ਡੱਡੀਆਂ ਵਿਖੇ ‘ਲੋਕ ਮਿਲਣੀ ਮੁਹਿੰਮ’ ਤਹਿਤ ਰੱਖੀ ਗਈ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਤਲਬੀਰ ਗਿੱਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ, ‘ਆਪ’ ਸਰਕਾਰ ਲੋਕਾਂ ਦੀ ਭਲਾਈ ਨੂੰ ਮੁੱਖ ਰੱਖ ਕੇ ਦਿਨ-ਰਾਤ ਕੰਮ ਕਰ ਰਹੀ ਹੈ। ਤਲਬੀਰ ਗਿੱਲ ਨੇ ਦੱਸਿਆ ਕਿ ਪਿੰਡ ਪੱਧਰ ’ਤੇ ਲਗਾਤਾਰ ਕੀਤੀਆਂ ਜਾ ਰਹੀਆਂ ‘ਲੋਕ ਮਿਲਣੀ’ ਮੀਟਿੰਗਾਂ ਦਾ ਮੁੱਖ ਮਕਸਦ ਲੋਕਾਂ ਦੇ ਦੁੱਖ-ਸੁੱਖ ਸੁਣਨਾ ਅਤੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕੱਢਣਾ ਹੈ। ਇਸ ਮੌਕੇ ਜਸਵੰਤ ਸਿੰਘ ਨੰਗਲ ਪਨੂੰਆਂ, ਬਲਦੇਵ ਸਿੰਘ ਉਪਲ, ਸਰਪੰਚ ਕੁਲਵੰਤ ਸਿੰਘ, ਸੁਰਜੀਤ ਸਿੰਘ, ਇਕਬਾਲ ਸਿੰਘ, ਬੁੱਟਾ ਸਿੰਘ, ਸੰਤੋਖ ਸਿੰਘ, ਸਾਧੂ ਸਿੰਘ, ਤਰਸੇਮ ਸਿੰਘ ਗਿੱਲ ਸਮੇਤ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸੰਬੰਧੀ ਪੋਰਟਲ ਉੱਪਰ ਅਪਲੋਡ ਕਰਨ ਲਈ 13 ਜੁਲਾਈ ਨਿਰਧਾਰਤ ਅਗਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਵਲੋਂ ਸਿੱਖ ਕੌਮ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਾਲਾਘਾਯੋਗ-ਪ੍ਰਧ...
Ad Position 24