10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗਿਆਨੀ ਗੜਗੱਜ ਨੇ ਦੱਸ ਦਿੱਤਾ ਸ੍ਰੀ ਅਕਾਲ ਤਖ਼ਤ ਕਿਸੇ ਸਰਕਾਰ ਜਾਂ ਪਾਰਟੀ ਦੀ ਕਠਪੁਤਲੀ ਨਹੀਂ-ਟਿੱਕਾ ਨਾਰਵੇ

Ad Position 21
No active advertisement
ਅਜੀਤ ਡੈਸਕ 05-07-2026
ਜੰਡਿਆਲਾ ਗੁਰੂ, 4 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਬਾਬਾ ਸਾਹਿਬ ਸਿੰਘ ਕਬੱਡੀ ਅਕੈਡਮੀ ਨਾਰਵੇ ਦੇ ਚੇਅਰਮੈਨ, ਵਿਸ਼ਵ ਕਬੱਡੀ ਫੈਡਰੇਸ਼ਨ ਦੇ ਸਾਬਕਾ ਚੇਅਰਮੈਨ, ਸਕੈਂਡੇਨੇਵੀਆ ਕਬੱਡੀ ਐਸੋਸੀਏਸ਼ਨ ਨਾਰਵੇ ਦੇ ਪ੍ਰਧਾਨ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਿੰਦਰ ਪਾਲ ਸਿੰਘ ਟਿੱਕਾ ਨਾਰਵੇ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਸਵਾਲ ਚੁੱਕਣ ਵਾਲੇ ਅਤੇ ਉਸ ਦੀ ਮਰਿਯਾਦਾ ਨੂੰ ਘੱਟ ਕਰਕੇ ਵੇਖਣ ਵਾਲੇ ਲੋਕ ਆਪਣੇ ਹੀ ਰੱਵਈਏ ‘ਤੇ ਮੁੜ ਵਿਚਾਰ ਕਰਨ ਲਈ ਮਜਬੂਰ ਹੋਏ ਹਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਤਿਕਾਰਯੋਗ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੋ ਬੀਤੇ ਦਿਨੀਂ ਦ੍ਰਿੜ੍ਹਤਾ ਅਤੇ ਨਿਰਪੱਖਤਾ ਦਿਖਾਈ, ਉਸ ਨਾਲ ਇਹ ਸਪੱਸ਼ਟ ਸੰਦੇਸ਼ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ ਕਿਸੇ ਸਿਆਸੀ ਪਾਰਟੀ, ਸਰਕਾਰ ਜਾਂ ਵਿਅਕਤੀ ਦੀ ਕੱਠਪੁਤਲੀ ਨਹੀਂ, ਸਗੋਂ ਪੰਥ ਦੀ ਸਰਵਉੱਚ ਸੰਸਥਾ ਹੈ। ਹਰਿੰਦਰਪਾਲ ਸਿੰਘ ਟਿੱਕਾ ਨਾਰਵੇ ਨੇ ਕਿਹਾ ਕਿ ਦੂਜੇ ਪਾਸੇ, ਮੌਜੂਦਾ ਸਰਕਾਰ ਦੇ ਕੁਝ ਵਿਧਾਇਕਾਂ ਦਾ ਰਵੱਈਆ ਵੀ ਧਿਆਨਯੋਗ ਰਿਹਾ ਤੇ ਸਰਕਾਰ ਦੇ ਅੰਦਰ ਵੀ ਕਈ ਅਜਿਹੇ ਚਿਹਰੇ ਹਨ ਜੋ ਸਿੱਖਾਂ ਦੇ ਸਰਵਉੱਚ ਤਖ਼ਤ ਦੀ ਮਹੱਤਤਾ ਨੂੰ ਸਮਝਦੇ ਹਨ ਤੇ ਸੰਭਵ ਹੈ ਕਿ ਭਵਿੱਖ ਵਿਚ ਉਹ ਧਾਰਮਿਕ ਮਸਲਿਆਂ ਨੂੰ ਸਿਆਸੀ ਟਕਰਾਅ ਤੋਂ ਵੱਖ ਰੱਖਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਤਿਹਾਸ ਅੰਤਿਮ ਫ਼ੈਸਲਾ ਸਮੇਂ ਦੇ ਨਾਲ ਕਰੇਗਾ, ਪਰ ਅਕਾਲ ਤਖ਼ਤ ਸਾਹਿਬ ਦੀ ਸੁਤੰਤਰਤਾ ਅਤੇ ਜਥੇਦਾਰ ਸਾਹਿਬ ਦੀ ਦ੍ਰਿੜਤਾ ਦੇ ਸੰਦਰਭ ਵਿਚ ਜ਼ਰੂਰ ਯਾਦ ਰੱਖਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਧਮਾਕਾ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ, ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਜਨਾਲਾ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ. ਦੇ ਹੋਏ ਤਬਾਦਲੇ
Ad Position 24