10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਫ਼ੈਕਟਰੀ ਧਮਾਕਾ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ, ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-07-2026
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਮੋਹਨ ਭੰਡਾਰੀਆਂ ਵਿਖੇ ਨਾਜਾਇਜ਼ ਤੌਰ ‘ਤੇ ਚਲਾਈ ਜਾ ਰਹੀ ਪਟਾਕਾ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਝੰਡੇਰ ਵਿਖੇ ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੀ.ਐੱਸ.ਪੀ ਗੁਰਦੀਪ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਰਸੇਮ ਸਿੰਘ ਤੋਂ ਇਲਾਵਾ ਹੋਰ ਵੀ ਜੋ ਵਿਅਕਤੀ ਇਸ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਜਾਂਚ ਦੌਰਾਨ ਘਟਨਾ ਸਥਾਨ ਤੋਂ ਹਵਾਈਆਂ ਦੇ ਖੋਲ, ਇੱਕ ਸੁਰਲੀ ਅਤੇ ਬੰਬਾਂ ਦੇ ਖ਼ੋਲ ਵੀ ਬਰਾਮਦ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਡੈਨੀ ਬੰਡਾਲਾ ਦੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ-ਖਲੈਹਿਰਾ, ਰਾਏਪੁਰ ਅਗਲੀ ਖ਼ਬਰ ਗਿਆਨੀ ਗੜਗੱਜ ਨੇ ਦੱਸ ਦਿੱਤਾ ਸ੍ਰੀ ਅਕਾਲ ਤਖ਼ਤ ਕਿਸੇ ਸਰਕਾਰ ਜਾਂ ਪਾਰਟੀ ਦੀ ਕਠਪੁਤਲੀ ਨਹੀਂ-ਟਿੱਕਾ ਨਾਰਵੇ
Ad Position 24