ਰਮਦਾਸ, 5 ਜੁਲਾਈ (ਜਸਵੰਤ ਸਿੰਘ ਵਾਹਲਾ)- ਮਾਨ ਸਰਕਾਰ ਨੇ ਆਪਣੇ 4 ਸਾਲ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਸਗੋਂ ਵਿਨਾਸ਼ ਕੀਤਾ ਹੈ ਤੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਰਮਦਾਸ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੋਧ ਸਿੰਘ ਸਮਰਾ ਨੂੰ ਉਸ ਵੇਲੇ ਵੱਡ ਬਲ ਮਿਲਿਆ, ਜਦ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਦੌਰਾਨ ਵਾਰਡ ਨੰ: 3 ਤੋਂ ਕਾਂਗਰਸ ਦੇ ਉਮੀਦਵਾਰ ਅਨਿਲ ਕੁਮਾਰ ਲੱਕੀ ਨੇ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ । ਅੱਜ ਅਨਿਲ ਕੁਮਾਰ ਲੱਕੀ ਆਪਣੇ ਪਰਿਵਾਰ ਸਮੇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋ ਗਏ । ਜੋਧ ਸਿੰਘ ਸਮਰਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਸ: ਸਮਰਾ ਨੇ ਕਿਹਾ ਕਿ ਅਨਿਲ ਕੁਮਾਰ ਲੱਕੀ ਦਾ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦੇ ਲੋਕ ਦੁੱਖੀ ਹੋ ਚੁੱਕੇ ਹਨ ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋ ਰਹੇ ਹਨ । ਇਸ ਮੌਕੇ ਪੀ.ਏ. ਗੁਰਭੇਜ ਸਿੰਘ ਭੱਟੀ, ਕੌਂਸਲਰ ਤੇਰਿੰਦਰ ਸ਼ੇਰ ਸਿੰਘ, ਸੀਨੀਅਰ ਅਕਾਲੀ ਆਗੂ ਸੁਰਿੰਦਰਪਾਲ ਕਾਲੀਆ, ਜਸਕਰਨਜੀਤ ਸਿੰਘ ਰੰਧਾਵਾ, ਨੰਬਰਦਾਰ ਕਰਨਬੀਰ ਸਿੰਘ, ਅਮਰਜੀਤ ਸਿੰਘ ਰੰਧਾਵਾ, ਜਗਦੀਸ਼ ਸਿੰਘ ਵਾਹਲਾ, ਜਗਜੀਤ ਸਿੰਘ, ਗੁਰਿੰਦਰ ਸੋਨਾ, ਗੁਰਮੀਤ ਸਿੰਘ ਹੈਪੀ, ਭੁਪਿੰਦਰ ਸਿੰਘ ਟੈਂਟ ਵਾਲੇ, ਡਾ. ਗੋਪੀ ਰਮਦਾਸ, ਜੋਗਿੰਦਰਪਾਲ ਆਦਿ ਮੌਜੂਦ ਸਨ ।
ਅਨਿਲ ਕੁਮਾਰ ਲੱਕੀ ਪਰਿਵਾਰ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ(ਬ) ’ਚ ਸ਼ਾਮਿਲ
ਅਜੀਤ ਡੈਸਕ
06-07-2026