06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸਿਵਲ ਹਸਪਤਾਲ ਵਿਖੇ ਸਮੂਹ ਡਾਕਟਰਾਂ ਅਤੇ ਸਟਾਫ ਨੂੰ ਸੀ.ਸੀ.ਪੀ. ਦੀ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 06-07-2026

ਬਾਬਾ ਬਕਾਲਾ ਸਾਹਿਬ, 5 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਐੱਮ.ਓ. ਡਾ: ਨੀਰਜ਼ ਭਾਟੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੈਲਿੰਦਰਾ ਸਿੰਘ ਸੀਨੀਅਰ ਪ੍ਰੋਗਰਾਮ ਐਸੋਸੀਏਟਸ, ਯੋਸ-ਏਅਡ ਨੂਰਾ ਹੈਲਥ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਤੇ ਬੀ.ਈ.ਈ. ਸਟਾਫ ਨਰਸਾਂ ਨੂੰ ਸੀ.ਸੀ.ਪੀ. ਦੀ ਸਿਖਲਾਈ ਦਿੱਤੀ ਗਈ । ਡਾ: ਨੀਰਜ਼ ਭਾਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਨੂੰ ਪਿੰਡ ਪੱਧਰ ਤੱਕ ਵਿਸਤਾਰ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਵਿਚ ਬੁਨਿਆਦੀ ਮੈਡੀਕਲ ਸਹਾਇਤਾ ਅਤੇ ਦੇਖਭਾਲ ਦੀ ਸਿਖਲਾਈ ਦੇਣਾ ਹੈ। ਇਸ ਮੌਕੇ ਡਾ: ਲਖਵਿੰਦਰ ਸਿੰਘ, ਡਾ: ਜਸਪ੍ਰੀਤ ਸਿੰਘ, ਮਨਦੀਪ ਕੌਰ ਬੀ.ਈ.ਈ., ਗੁਰਵੀਰ ਸਿੰਘ, ਕੁਲਵਿੰਦਰ ਸਿੰਘ, ਸਮੂਹ ਆਸ਼ਾ, ਸੁਪਰਵਾਈਜਰ ਅਤੇ ਸਟਾਫ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਫਾਰਮੇਸੀ ਦਾ ਆਈ.ਕੇ.ਜੀ. ਪੀ.ਟੀ.ਯੂ. ਪ੍ਰੀਖਿਆਵਾਂ ’ਚ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ
Ad Position 24
No active advertisement