ਚੇਤਨਪੁਰਾ, 5 ਜੁਲਾਈ (ਮਹਾਂਬੀਰ ਸਿੰਘ ਗਿੱਲ)- ਐੱਸ.ਬੀ.ਐੱਸ. ਕਾਲਜ ਆਫ਼ ਫਾਰਮੇਸੀ ਨੇ ਇਕ ਵਾਰ ਫਿਰ ਗੁਣਵੱਤਾ ਭਰਪੂਰ ਸਿੱਖਿਆ ਦੇ ਖੇਤਰ ਵਿਚ ਨਵਾਂ ਮਾਪਦੰਡ ਸਥਾਪਿਤ ਕਰਦਿਆਂ ਅਪ੍ਰੈਲ 2026 ਵਿਚ ਹੋਈਆਂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ 100% ਨਤੀਜਾ ਪ੍ਰਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸਚਿਨ ਸੱਗਰ ਅਤੇ ਐੱਮ. ਡੀ. ਮੈਡਮ ਅਲਕਾ ਅਰੋੜਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਏ.ਓ.ਟੀ.ਟੀ. ਦੀ ਵਿਦਿਆਰਥਣ ਮਿਸ ਮਾਨਸੀ ਵਰਮਾ ਨੇ 9.2 ਐਸ.ਜੀ.ਪੀ.ਏ. ਅਤੇ ਬੀ.ਐੱਸ.ਸੀ. ਰੇਡੀਓਲੋਜੀ ਐਂਡ ਇਮੇਜਿੰਗ ਟੈਕਨੋਲੋਜੀ ਦੀ ਵਿਦਿਆਰਥਣ ਮਿਸ ਸਾਇਮਾ ਅੰਜੁਮ ਨੇ 9.0 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ । ਐੱਮ. ਡੀ.ਅਲਕਾ ਅਰੋੜਾ ਨੇ ਕਿਹਾ ਕਿ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ ਪੇਂਡੂ ਖੇਤਰਾਂ ਵਿਚ ਮਨੁੱਖਤਾ ਦੀ ਸੇਵਾ ਅਤੇ ਮੈਡੀਕਲ ਖੇਤਰ ਵਿਚ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬੱਧੀ ਮੈਡੀਕਲ ਖੇਤਰ ਵਿਚ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਹੋਰ ਵਧੀਆ ਮੌਕੇ ਪੈਦਾ ਕਰੇਗੀ ।
ਐੱਸ.ਬੀ.ਐੱਸ. ਕਾਲਜ ਆਫ਼ ਫਾਰਮੇਸੀ ਦਾ ਆਈ.ਕੇ.ਜੀ. ਪੀ.ਟੀ.ਯੂ. ਪ੍ਰੀਖਿਆਵਾਂ ’ਚ ਨਤੀਜਾ ਸ਼ਾਨਦਾਰ
ਅਜੀਤ ਡੈਸਕ
06-07-2026