ਜੇਠੂਵਾਲ, 6 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਭਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸਾਂਝੀ ਅਗਵਾਈ ਹੇਠ ਸੂਬੇ ਦੇ ਕਾਂਗਰਸੀ ਆਗੂ ਤੇ ਵਰਕਰ ਇਕਜੁਟਤਾ ਨਾਲ ਅਗਲੇ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਇਹ ਚੋਣਾਂ ਆਪਣੇ ਬਲਬੂਤੇ ਤੇ ਲੜੇਗੀ ਅਤੇ ਲੋਕਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਵੇਗੀ । ਉਕਤ ਪ੍ਰਗਟਾਵਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਵਲੋਂ ਭੋਆ ਫਤਿਹਗੜ ’ਚ ਕਾਂਗਰਸੀ ਆਗੂ ਸੰਤੋਖ ਸਿੰਘ ਹੱਟੀ ਵਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ । ਸੱਚਰ ਨੇ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲੈਣ ਤਾਂ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਸਬੰਧੀ ਹਰ ਬੂਥ ਪੱਧਰ ਤੇ ਮੀਟਿੰਗਾਂ ਕਰਕੇ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ । ਸੱਚਰ ਨੇ ਕਿਹਾ ਕਿ ਹਲਕਾ ਮਜੀਠਾ ‘ਚ ਪਿੰਡ ਪੱਧਰ ਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਤਾਂਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ । ਇਸ ਮੌਕੇ ਸੰਤੋਖ ਸਿੰਘ ਹੱਟੀ ਵਾਲਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਮਨਮੋਹਨ ਸਿੰਘ ਕੱਥੂਨੰਗਲ, ਨਵਦੀਪ ਸਿੰਘ ਸੋਨਾ ਮਜੀਠਾ, ਡਾਕਟਰ ਕੁਲਵਿੰਦਰ ਸਿੰਘ ਭੋਆ, ਬਲਜੀਤ ਸਿੰਘ ਅੰਮ੍ਰਿਤਸਰ, ਮਲਕੀਤ ਸਿੰਘ ਬਬਲੂ, ਦਵਿੰਦਰ ਸਿੰਘ ਸਤੂ, ਪ੍ਰਧਾਨ ਹਰਜੀਤ ਸਿੰਘ ਭੋਆ, ਨਵਜੋਤ ਸਿੰਘ ਮਜੀਠਾ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ।
ਕਾਂਗਰਸ ਪਾਰਟੀ ਆਪਣੇ ਬਲਬੂਤੇ 2027 ’ਚ ਸਰਕਾਰ ਬਣਾਏਗੀ-ਭਗਵੰਤ ਪਾਲ ਸੱਚਰ
ਅਜੀਤ ਡੈਸਕ
07-07-2026