ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਦਿਲਬਾਗ ਸਿੰਘ ਜੇ.ਈ. ਦੀ ਬਦਲੀ ਰੱਦ ਕਰਾਉਣ ਲਈ ਮਜੀਠਾ ਬਿਜਲੀ ਘਰ ਵਿਖੇ ਕਾਮਿਆਂ, ਕਿਸਾਨਾਂ ਦੀ ਰੋਹ ਭਰਪੂਰ ਰੈਲੀ

Ad Position 21
No active advertisement
ਅਜੀਤ ਡੈਸਕ 07-07-2026

ਮਜੀਠਾ, 6 ਜੁਲਾਈ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਬਿਜਲੀ ਬੋਰਡ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਦਿਲਬਾਗ ਸਿੰਘ ਜੇ.ਈ. ਦੀ ਸਿਆਸੀ ਆਧਾਰ ’ਤੇ ਕੀਤੀ ਗਈ ਬਦਲੀ ਨੂੰ ਤੁਰੰਤ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਰੋਹ ਭਰਪੂਰ ਰੈਲੀ ਕੀਤੀ ਗਈ । ਰੈਲੀ ਵਿਚ ਬਿਜਲੀ ਮੁਲਾਜ਼ਮਾਂ ਦੇ ਨਾਲ-ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਹਮਾਇਤ ਦਿੱਤੀ । ਸਮੂਹ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਸਿਆਸੀ ਦਬਾਅ ਹੇਠ ਕੀਤੀ ਗਈ ਇਸ ਬਦਲੀ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਵੀ ਬਿਜਲੀ ਮੁਲਾਜ਼ਮਾਂ ਦੀਆਂ ਜਬਰੀ ਬਦਲੀਆਂ ਕਰਕੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਦੀਆਂ ਰਹੀਆਂ ਹਨ। ਲੋਕਾਂ ਦੇ ਰੋਹ ਅੱਗੇ ਝੁਕਦਿਆਂ ਉਨ੍ਹਾਂ ਸਰਕਾਰਾਂ ਨੂੰ ਕਈ ਵਾਰ ਆਪਣੇ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹੁਣ ਪੁਰਾਣੀਆਂ ਸਰਕਾਰਾਂ ਵਾਲੇ ਰਾਹ ‘ਤੇ ਚੱਲ ਰਹੀ ਹੈ। ਸਿਆਸੀ ਆਧਾਰ ਤੇ ਬਦਲੀ ਕਰਕੇ ਇਸ ਕਹਿਰ ਦੀ ਗਰਮੀ ਦੇ ਸੀਜਨ ਵਿਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ਰਹੇ ਮੁਲਾਜ਼ਮਾਂ ਨੂੰ ਲੜਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ’ਤੇ ਵੀ ਪਹਿਲਾਂ ਦੇ ਮੁਕਾਬਲੇ ਵੱਧ ਤਸ਼ੱਦਦ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦਿਲਬਾਗ ਸਿੰਘ ਜੇ. ਈ. ਦੀ ਇਹ ਸਿਆਸੀ ਬਦਲੀ ਫੌਰੀ ਰੱਦ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਕੇਸ਼ ਕੁਮਾਰ ਤਰਗੜ, ਰਜਿੰਦਰ ਸਿੰਘ ਕਾਹਲੋਂ, ਹਰਜਿੰਦਰ ਸਿੰਘ ਦੁਧਾਲਾ, ਜਸਪਾਲ ਸਿੰਘ, ਸੁਖਪਾਲ ਸਿੰਘ ਮਜੀਠਾ, ਕ੍ਰਿਸ਼ਨ ਸਿੰਘ ਔਲਖ, ਰਘਬੀਰ ਸਿੰਘ ਮਜੀਠਾ, ਤਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਕਿਸਾਨ ਆਗੂ ਅਜੈਬ ਸਿੰਘ ਟਰਪਈ, ਬਾਬਾ ਜਗਜੀਵਨ ਸਿੰਘ, ਗੁਰਦੇਵ ਸਿੰਘ ਮੁੱਗੋਸੋਹੀ, ਕੁਲਦੀਪ ਸਿੰਘ ਚਾਚੋਵਾਲੀ, ਟੇਕ ਸਿੰਘ ਝੰਡੇ ਅਤੇ ਬਲਕਾਰ ਸਿੰਘ ਦੁਧਾਲਾ ਨੇ ਰੈਲੀ ਨੂੰ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਮੂਹ ਸੈਕਟਰ ਅਫ਼ਸਰ ਐੱਸ.ਆਈ.ਆਰ. ਦੇ ਕੰਮ ’ਚ ਤੇਜ਼ੀ ਲਿਆਉਣ-ਏ. ਈ. ਆਰ. ਓ. ਬਾਬਾ ਬਕਾਲਾ ਅਗਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਫ੍ਰੀ ਟਰੇਡ ਸਮਝੌਤੇ ਖ਼ਿਲਾਫ਼ ਚੰਡੀਗੜ੍ਹ ਵਿਖੇ ਮੁਜ਼ਾਹਰਾ 10 ਨੂੰ
Ad Position 24
No active advertisement