ਹਰਸਾ ਛੀਨਾ, 6 ਜੁਲਾਈ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬਜਨਮ ਦਿਹਾੜੇ ਨੂੰ ਸਮਰਪਿਤ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਅਤੇ ਇਲਾਕਾ ਵਾਸੀਆਂ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ, ਕਥਾਵਾਚਕ ਅਤੇ ਕਵੀਆਂ ਵਲੋਂ ਸੰਗਤਾਂ ਦੀ ਹਾਜ਼ਰੀ ਭਰਦਿਆਂ ਸਿੱਖ ਇਤਿਹਾਸ ਦੀ ਗੌਰਵਮਈ ਗਾਥਾ ਸਰਵਨ ਕਰਵਾਈ ਗਈ । ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ ਪੰਡਾਲ ਵਿਚ ਕਥਾ ਵਿਚਾਰਾਂ ਹੋਈਆਂ, ਇਸ ਦੌਰਾਨ ਜਿਥੇ ਪੰਥ ਪ੍ਰਵਾਨਿਤ ਜਥਿਆਂ ਵਲੋਂ ਸਿੱਖੀ ਦੇ ਇਤਿਹਾਸ ਅਤੇ ਸਿੱਖ ਪੰਥ ਨੂੰ ਚੁਣੌਤੀਆਂ ਸੰਬੰਧੀ ਵਿਸਥਾਰ ਵਿਚ ਕਥਾ ਵਿਚਾਰਾਂ ਕੀਤੀਆਂ ਗਈਆਂ, ਉਥੇ ਹੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਦੇ ਵਿਦੇਸ਼ ਵਿਚ ਹੋਣ ਕਾਰਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਨਾਹਰ ਸਿੰਘ ਸਾਧ ਜੀ ਵਲੋਂ ਸੰਗਤਾਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟਵੀਂ ਲਹਿਰ ਖੜੀ ਕਰਨ ਦਾ ਸੁਨੇਹਾ ਦਿੱਤਾ। ਇਸ ਉਪਰੰਤ ਦਲ ਬਾਬ ਬਿਧੀ ਚੰਦ ਜੀ ਨਾਲ ਸੰਬੰਧਿਤ ਘੋੜ ਅਤੇ ਹਾਥੀ ਸਵਾਰਾਂ ਵਲੋਂ ਪਿੰਡ ਦੀ ਪ੍ਰਰਿਕਰਮਾ ਕੀਤੀ ਗਈ ਜਿਥੇ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਸਮੇਤ ਸਾ. ਸਰਪੰਚ ਨਿਰਮਲ ਸਿੰਘ, ਡਾ. ਗੁਰਮੇਲ ਸਿੰਘ, ਜਸਵੰਤ ਸਿੰਘ, ਮੈਂਬਰ ਬਲਾਕ ਸੰਮਤੀ ਨਵਪ੍ਰੀਤ ਸਿੰਘ ਕੜਿਆਲ, ਏਕਮਬੀਰ ਸਿੰਘ ਕੜਿਆਲ, ਸੁਲਤਾਨ ਸਿੰਘ ਸੰਧੂ ਵਲੋਂ ਪਰਿਵਾਰ ਸਮੇਤ ਸਵਾਗਤ ਕਰਦਿਆਂ ਸਿਰੋਪਾਓ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ, ਇਸ ਉਪਰੰਤ ਖੁੱਲੇ ਮੈਦਾਨ ਵਿਚ ਸੰਤ ਬਾਬਾ ਚਰਨਜੀਤ ਸਿੰਘ ਸੁਰਸਿੰਘ ਦੀ ਅਗਵਾਈ ਹੇਠ ਮਹੱਲਾ ਸਜਾਇਆ ਗਿਆ। ਜਿਸ ਵਿਚ ਨਿਹੰਗ ਸਿੰਘਾਂ ਵਲੋਂ ਨੇਜੇਬਾਜੀ, ਘੋੜ ਸਵਾਰੀ, ਗਤਕਾ ਅਤੇ ਹੋਰ ਰਵਾਇਤੀ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ। ਬੇਮਿਸਾਲ ਪ੍ਰਦਰਸ਼ਨ ਕਰਨ ਵਾਲੇ ਨਿਹੰਗ ਸਿੰਘਾਂ ਨੂੰ ਸੰਤ ਬਾਬਾ ਚਰਨਜੀਤ ਸਿੰਘ ਸੁਰ ਸਿੰਘ ਵਾਲੇ, ਸੰਤ ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਬਾਬਾ ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਜੋਬਨਦੀਪ ਸਿੰਘ ਐੱਸ.ਜੀ.ਪੀ.ਸੀ., ਕੁਲਵਿੰਦਰ ਸਿੰਘ ਭਲਵਾਨ, ਬਾਬਾ ਸੰਤੋਖ ਸਿੰਘ, ਸਰਪੰਚ ਹਰਮਨਦੀਪ ਸਿੰਘ ਜੱਗਾ ਸ਼ਾਹ, ਪ੍ਰਗਟ ਸਿੰਘ, ਸਾ. ਸਰਪੰਚ ਜੱਸਾ ਸਿੰਘ ਸ਼ਾਹਪੁਰ ਸਮੇਤ ਹੋਰਨਾਂ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਅਜੀਤ ਡੈਸਕ
07-07-2026