09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਟਾਂਗਰਾ ਵਿਖੇ ਜਸਮੇਰ ਖਲੈਹਰਾ ਦਾ ਨਿੱਘਾ ਸਵਾਗਤ, ਕਾਂਗਰਸ ਨੂੰ ਮਜ਼ਬੂਤ ਕਰਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 08-07-2026

ਟਾਂਗਰਾ, 7 ਜੁਲਾਈ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਜਸਮੇਰ ਸਿੰਘ ਖਲੈਹਰਾ ਦਾ ਮੰਗਤ ਸਿੰਘ ਟਾਂਗਰਾ ਦੇ ਗ੍ਰਹਿ ਵਿਖੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਮੇਰ ਸਿੰਘ ਖਲੈਹਰਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਅਤੇ ਸੂਬਾਈ ਲੀਡਰਸ਼ਿਪ, ਡੈਨੀ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਵਿਚ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਬੰਡਾਲਾ ਦੇ ਹੱਕ ਵਿਚ ਲਾਮਬੱਧ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਖਲੈਹਰਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਜੰਡਿਆਲਾ ਗੁਰੂ ਦੇ ਲੋਕ ਕਾਂਗਰਸ ਪਾਰਟੀ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਹੱਕ ਵਿਚ ਭਾਰੀ ਫ਼ਤਵਾ ਦੇਣਗੇ। ਇਸ ਮੌਕੇ ਪਰਗਟ ਸਿੰਘ ਸਾਬਕਾ ਡੀ. ਐੱਸ. ਪੀ., ਮੈਂਬਰ ਗੁਰਜੰਟ ਸਿੰਘ, ਬਲਵਿੰਦਰ ਸਿੰਘ ਟਾਂਗਰਾ, ਕਰਨੈਲ ਸਿੰਘ ਜੱਬੋਵਾਲ, ਪਰਮਜੀਤ ਸਿੰਘ ਮੁਛਲ, ਗੁਰਬਜਨ ਸਿੰਘ ਜੋਧਾਨਗਰੀ, ਡਾ. ਹਰਦੀਪ ਸਿੰਘ ਗਦਲੀ, ਬਲਵਿੰਦਰ ਸਿੰਘ ਨਿੱਕਾ ਸਾਬਕਾ ਸਰਪੰਚ ਗਹਿਰੀ ਮੰਡੀ, ਗੁਰਦੇਵ ਸਿੰਘ ਤਰਸਿੱਕਾ, ਸਤਨਾਮ ਸਿੰਘ ਡੇਹਰੀਵਾਲ, ਪਰਗਟ ਸਿੰਘ ਬੰਮਾ, ਸੁਖਚੈਨ ਸਿੰਘ ਟਾਂਗਰਾ, ਮੰਗਲ ਸਿੰਘ, ਅਰਸ਼ਦੀਪ ਸਿੰਘ, ਜੁਗਰਾਜ ਸਿੰਘ, ਨੰਬਰਦਾਰ ਬਲਦੇਵ ਸਿੰਘ, ਹਰਜਿੰਦਰ ਸਿੰਘ, ਚਮਕੌਰ ਸਿੰਘ ਆਦਿ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਐਜੂਕੇਸ਼ਨ ਤੇ ਨਰਸਿੰਗ ਸਿੱਖਿਆ ਦੇ ਖੇਤਰ ’ਚ ਸੂਬੇ ਭਰ ’ਚ ਮਾਰ ਰਿਹਾ ਮੱਲਾਂ ਅਗਲੀ ਖ਼ਬਰ ਪਿੰਡ ਚੁਤਾਲਾ ਵਿਖੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਵਲੋਂ ਅਕਾਲੀ ਵਰਕਰ ਮਿਲਣੀ
Ad Position 24