10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅਜਨਾਲਾ ਪੁਲਿਸ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ 4 ਨੌਜਵਾਨ ਕਾਬੂ, ਮਾਮਲੇ ਦਰਜ

Ad Position 21
No active advertisement
ਅਜੀਤ ਡੈਸਕ 08-07-2026

ਅਜਨਾਲਾ, 7 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ । ਥਾਣਾ ਅਜਨਾਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਹਰਮਨ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਚਮਿਆਰੀ ਤੋਂ ਧਾਲੀਵਾਲ ਰੋਡ ਸੂਏ ਦੀ ਪਟੜੀ ਤੋਂ 2 ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਕੋਲੋਂ 46 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਬਰਾਮਦ ਹੋਈ, ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਣ ਰੋਬਨ ਸਿੰਘ ਉਰਫ ਲੱਗੂ ਪੁੱਤਰ ਲਖਵਿੰਦਰ ਸਿੰਘ ਅਤੇ ਲਾਭ ਸਿੰਘ ਪੁੱਤਰ ਬਾਊ ਸਿੰਘ ਦੋਵੇਂ ਵਾਸੀ ਧਾਲੀਵਾਲ ਕਲੇਰ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏ.ਐੱਸ.ਆਈ ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਗੁਜਾਪੀਰ ਨੇੜੇ ਬਣ ਰਹੇ ਹਾਈਵੇ ਪੁਲ ਨੇੜਿਓਂ 2 ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਕੋਲੋਂ 30 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਬਰਾਮਦ ਹੋਈ। ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਨ ਵਰੁਣ ਸ਼ਰਮਾ ਪੁੱਤਰ ਗੁਰਦੇਵ ਰਾਜ ਵਾਸੀ ਛੇਹਰਟਾ ਅਤੇ ਮੇਜਰ ਸਿੰਘ ਪੁੱਤਰ ਰੂਪਾ ਸਿੰਘ ਵਾਸੀ ਲੱਖੂਵਾਲ ਵਜੋਂ ਹੋਈ ਜਿਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਰਾਜਾਸਾਂਸੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਕਾਬੂ-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਾਜਾਸਾਂਸੀ ਵਿਖੇ ਤਾਇਨਾਤ ਏ.ਐੱਸ.ਆਈ. ਸੁਖਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਅੱਡਾ ਭਿਟੇਵੱਡ ਮੌਜੂਦ ਸੀ, ਕਿ ਪੁਲਿਸ ਪਾਰਟੀ ਵਲੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ ਲਈ ਗਈ ਤਾਂ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਣ ਰਾਣਾ ਸਿੰਘ ਪੁੱਤਰ ਸਾਹਿਬ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਜੰਗ ਬਹਾਦਰ ਵਾਸੀ ਚਵਿੰਡਾ ਵਜੋਂ ਹੋਈ ਜਿਨ੍ਹਾਂ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਸ ਤੋਂ ਇਲਾਵਾ ਏ.ਐੱਸ.ਆਈ. ਜਸਬੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਰਦੁਆਰਾ ਮੋਰਚਾ ਸਾਹਿਬ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈਰੋਇਨ ਸਮੇਤ ਕਾਬੂ ਨੌਜਵਾਨ ਦੀ ਪਹਿਚਾਨ ਜਸਕਰਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਹਰਸ਼ਾ ਛੀਨਾ ਉੱਚਾ ਕਿਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਵਲੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਮੀਨ ਪੱਧਰ ’ਤੇ ਆਮ ਆਦਮੀ ਪਾਰਟੀ ਪੰਜਾਬ ’ਚ ਹੋ ਰਹੀ ਮਜ਼ਬੂਤ-ਸ਼ਿਵਰਾਜ ਭੀਲੋਵਾਲ
Ad Position 24