ਬਾਬਾ ਬਕਾਲਾ ਸਾਹਿਬ, 7 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮੰਨਾ ਨੇ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਜਿੱਥੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ, ਉਥੇ ਦੱਸਿਆ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਿਨੋਂ ਦਿਨ ਮਜ਼ਬੂਤ ਸਥਿਤੀ ਵਿਚ ਅਤੇ ਲੋਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਵੀ ਮੌਜੂਦ ਸਨ।
ਸਾਬਕਾ ਵਿਧਾਇਕ ਮੰਨਾ ਵਲੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਅਜੀਤ ਡੈਸਕ
08-07-2026