ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਜਨਾਲਾ ਨੇੜਲੇ ਪਿੰਡ ਕਮੀਰਪੁਰਾ ’ਚ ਛੱਪੜ ਦੀ ਜਗ੍ਹਾ ਨੂੰ ਲੈ ਕੇ ਹੋਇਆ ਵਿਵਾਦ

Ad Position 21
No active advertisement
ਅਜੀਤ ਡੈਸਕ 09-07-2026
ਅਜਨਾਲਾ, 8 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਥੋੜੀ ਦੂਰ ਸਥਿਤ ਪਿੰਡ ਕਮੀਰਪੁਰਾ ਵਿਖੇ ਛੱਪੜ ਦੀ ਸਰਕਾਰੀ ਜਗ੍ਹਾ ਤੋਂ ਨਜਾਇਜ਼ ਕਬਜ਼ਾ ਹਟਾਉਣ ਦੌਰਾਨ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਮਹਿਲਾ ਸਰਪੰਚ ਦੇ ਪਤੀ ਤੇ ਮੌਜੂਦਾ ਮੈਂਬਰ ਪੰਚਾਇਤ ਅਤੇ ਪਿੰਡ ਦੇ ਇਕ ਹੋਰ ਵਿਅਕਤੀ ਵਿਚਕਾਰ ਮਾਮੂਲੀ ਤਕਰਾਰ ਹੋ ਗਿਆ ਤੇ ਦੇਖਦਿਆਂ ਹੀ ਦੇਖਦਿਆਂ ਗੱਲ ਗਾਲੀ ਗਲੋਚ ਅਤੇ ਹੱਥੋਪਾਈ ਤੱਕ ਪਹੁੰਚ ਗਈ। ਇਸੇ ਦੌਰਾਨ ਮੈਂਬਰ ਪੰਚਾਇਤ ਗੁਰਨਾਮ ਸਿੰਘ ਕਮੀਰਪੁਰਾ ਨੇ ਦੂਸਰੀ ਧਿਰ ਦੇ ਵਿਅਕਤੀ ਗੁਰਜੀਤ ਸਿੰਘ ’ਤੇ ਆਪਣੇ ਪਿਸਟਲ ਨਾਲ ਗੋਲੀ ਚਲਾਉਣ ਦੇ ਦੋਸ਼ ਲਗਾਏ ਹਨ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਸਰਪੰਚ ਰੁਪਿੰਦਰ ਕੌਰ ਦੇ ਪਤੀ ਗੁਰਨਾਮ ਸਿੰਘ ਕਮੀਰਪੁਰਾ ਨੇ ਦੱਸਿਆ ਕਿ ਪਿੰਡ ਦੇ ਇਕ ਵਿਅਕਤੀ ਗੁਰਜੀਤ ਸਿੰਘ ਵਲੋਂ ਪਿਛਲੇ ਲੰਬੇ ਸਮੇਂ ਤੋਂ ਛੱਪੜ ਦੀ ਜਗ੍ਹਾ ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਤੇ ਪੰਚਾਇਤ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਛੱਪੜ ਦੀ ਖਲ਼ਾਈ ਕਰਵਾਈ ਜਾ ਰਹੀ ਸੀ, ਜਦ ਪੋਕਲਾਈਨ ਮਸ਼ੀਨ ਵਲੋਂ ਗੁਰਜੀਤ ਸਿੰਘ ਦੇ ਘਰ ਮੂਹਰੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਇਆ ਜਾ ਰਿਹਾ ਸੀ ਤਾਂ ਗੁਰਜੀਤ ਸਿੰਘ ਆਪਣੀ ਪਤਨੀ ਤੇ ਹੋਰਨਾਂ ਸਮਰਥਕਾਂ ਸਮੇਤ ਮੌਕੇ ’ਤੇ ਆ ਗਿਆ ਤੇ ਉਸਨੇ ਸਾਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਗੁਰਨਾਮ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਗੁਰਜੀਤ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਸਨੇ ਆਪਣੇ ਪਿਸਟਲ ਨਾਲ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਮੇਰੇ ਵੱਲ ਸਿੱਧੀ ਗੋਲੀ ਚਲਾ ਦਿੱਤੀ ਤੇ ਮੈਂ ਜ਼ੋਰ ਨਾਲ ਆਪਣਾ ਹੱਥ ਉਸਦੀ ਬਾਂਹ ਨੂੰ ਮਾਰਿਆ ਤੇ ਗੋਲੀ ਮੇਰੇ ਸਾਈਡ ਵੱਲ ਦੀ ਨਿਕਲ ਗਈ ਤੇ ਮੇਰਾ ਵਾਲ-ਵਾਲ ਬਚਾਅ ਹੋ ਗਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸਰਕਾਰੀ ਕੰਮ ਵਿਚ ਵਿਘਨ ਪਾਉਣ ਅਤੇ ਮੇਰੇ ‘ਤੇ ਗੋਲੀ ਚਲਾਉਣ ਵਾਲੇ ਉਕਤ ਕਥਿਤ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਧਰ ਜਦੋਂ ਦੂਸਰੀ ਧਿਰ ਨਾਲ ਸੰਪਰਕ ਕੀਤਾ ਗਿਆ ਤਾਂ ਗੁਰਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਮੇਰੇ ਜੀਜਾ ਗੁਰਜੀਤ ਸਿੰਘ ਸਿੰਘ ਜੋ ਕਿ ਆਰਮੀ ਤੋਂ ਸੇਵਾਮੁਕਤ ਹੋਏ ਹਨ, ਵਲੋਂ ਕਿਸੇ ਵੀ ਵਿਅਕਤੀ ’ਤੇ ਗੋਲੀ ਨਹੀਂ ਚਲਾਈ ਤੇ ਗੁਰਨਾਮ ਸਿੰਘ ਧਿਰ ਵਲੋਂ ਸਾਡੇ ’ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਉਧਰ ਜਦੋਂ ਇਸ ਸਾਰੇ ਮਾਮਲੇ ਸੰਬੰਧੀ ਐੱਸ.ਐੱਚ.ਓ ਇੰਸਪੈਕਟਰ ਹਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਮੀਰਪੁਰਾ ਵਿਖੇ ਹੋਏ ਲੜਾਈ ਝਗੜੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਰਿਆ ਰਾਵੀ ਦੇ ਨੁਕਸਾਨੇ ਸਟੱਡਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਹੋ ਸਕਦਾ ਨੁਕਸਾਨ- ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਬੀਕੇਯੂ ਉਗਰਾਹਾਂ ਵਲੋਂ 10 ਦੇ ਚੰਡੀਗੜ੍ਹ ਰੋਸ ਮੁਜ਼ਾਹਰੇ ’ਚ ਕਿਸਾਨ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ-ਡਾ. ਪੰਡੋਰੀ
Ad Position 24
No active advertisement