ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਿਆਸ ਦਰਿਆ ਪੁਲ ਦੇ ਕਿਨਾਰਿਆਂ ਦੀ ਹਾਲਤ ਖਸਤਾ

Ad Position 21
No active advertisement
ਅਜੀਤ ਡੈਸਕ 09-07-2026
ਬਿਆਸ, 8 ਜੁਲਾਈ (ਨਰਿੰਦਰ ਸਿੰਘ)- ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ’ਤੇ ਬਣੇ ਬਿਆਸ ਦਰਿਆ ਦੇ ਪੁਲ ਦੀ ਹਾਲਤ ਲਗਾਤਾਰ ਖਸਤਾ ਹੁੰਦੀ ਜਾ ਰਹੀ ਹੈ। ਕਈ ਥਾਵਾਂ ’ਤੇ ਪੁਲ ਦੇ ਕਿਨਾਰਿਆਂ ਦੀਆਂ ਸਲੈਬਾਂ ਅਤੇ ਬਨੇਰੇ ਟੁੱਟੇ ਹੋਏ ਨਜ਼ਰ ਆਉਂਦੇ ਹਨ, ਜਿਸ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ। ਬਾਰਿਸ਼ਾਂ ਦੇ ਦੌਰਾਨ ਬਿਆਸ ਦਰਿਆ ਪਾਣੀ ਨਾਲ ਭਰਿਆ ਹੋਇਆ ਹੈ। ਪੁਲ ਦੇ ਕਿਨਾਰਿਆਂ ਦੀ ਖਰਾਬ ਹਾਲਤ ਹੋਰ ਵੀ ਚਿੰਤਾ ਦਾ ਵਿਸ਼ਾ ਬਣ ਗਈ ਹੈ। ਖਾਸ ਕਰਕੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਇਹ ਰਸਤਾ ਖਤਰਨਾਕ ਸਾਬਤ ਹੋ ਸਕਦਾ ਹੈ, ਕਿਉਂਕਿ ਟੁੱਟੀਆਂ ਸਲੈਬਾਂ ਅਤੇ ਬਨੇਰਿਆਂ ਕਾਰਨ ਥੋੜ੍ਹੀ ਜਿਹੀ ਅਣਗਹਿਲੀ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੁਲ ਦੇ ਪੈਦਲ ਰਸਤੇ ’ਤੇ ਜਾਲ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਉਸ ਵੇਲੇ ਵੀ ਪੁਲ ਦੀ ਮੁਰੰਮਤ ਦੀ ਲੋੜ ਮਹਿਸੂਸ ਕੀਤੀ ਗਈ ਸੀ, ਪਰ ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸੰਬੰਧਿਤ ਵਿਭਾਗ ਵਲੋਂ ਇਸ ਪਾਸੇ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਹਜ਼ਾਰਾਂ ਵਾਹਨ ਅਤੇ ਸੈਂਕੜੇ ਲੋਕ ਇਸ ਪੁਲ ਤੋਂ ਲੰਘਦੇ ਹਨ। ਜੇਕਰ ਸਮੇਂ ਸਿਰ ਟੁੱਟੀਆਂ ਸਲੈਬਾਂ ਅਤੇ ਬਨੇਰਿਆਂ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਵਿਭਾਗ ’ਤੇ ਹੋਵੇਗੀ। ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਦਰਿਆ ਬਿਆਸ ਕੰਢੇ ਤੇ ਸਥਿਤ ਹਾਈਟੈਕ ਪੁਲਿਸ ਨਾਕਾ ਬਿਆਸ ਦੇ ਇੰਚਾਰਜ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਸੰਬੰਧਿਤ ਵਿਭਾਗ ਨੂੰ ਜਲਦ ਤੋਂ ਜਲਦ ਮੁਰੰਮਤ ਕਰਵਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਦੇ ਮਹੱਲਾ ਸ਼ੇਖੂਪੁਰਾ ’ਚ ਇਕ ਘਰ ’ਤੇ 15 ਤੋਂ 20 ਰੌਂਦ ਫਾਇਰਿੰਗ ਅਗਲੀ ਖ਼ਬਰ -ਮਾਮਲਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦਾ- ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਅਜਨਾਲਾ ਵਿਖੇ ਸਰਕ...
Ad Position 24
No active advertisement