ਬਾਬਾ ਬਕਾਲਾ ਸਾਹਿਬ, 8 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਰਮੁਖ ਸਿੰਘ ਬਾਣੀਆਂ ਨੂੰ ਮੈਂਬਰ ਕੋਰ ਕਮੇਟੀ ਯੂਥ ਵਿੰਗ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਸਰਪੰਚ ਸਰਵਣ ਸਿੰਘ ਬਾਣੀਆਂ ਨੂੰ ਪ੍ਰਧਾਨ ਸਰਕਲ ਧੂਲਕਾ ਨਿਯੁਕਤ ਕੀਤਾ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਥੇ. ਜਲਾਲ ਉਸਮਾ ਨੇ ਕਿਹਾ ਕਿ 2027 ਦੀਆਂ ਚੋਣਾਂ ਦੇ ਮੱਦੇਨਜ਼ਰ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕੇ ਦੇ ਸਮੂਹ ਸਰਕਲਾਂ ਵਿਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ, ਉਥੇ ਯੂਥ ਵਿੰਗ ਦੇ ਵੀ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ, ਕਿਉਂਕਿ ਯੂਥ ਅਕਾਲੀ ਦਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਢੀ ਹੈ, ਇਸ ਨੂੰ ਮਜ਼ਬੁਤ ਕਰਨ ਲਈ ਅੱਜ ਯੂਥ ਵਿੰਗ ਦੇ ਹਲਕਾ ਇੰਚਾਰਜ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਵਲੋਂ ਅਹੁਦੇਦਾਰ ਐਲਾਨੇ ਗਏ ਹਨ । ਨਵ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਦਿੱਤੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਯੂਥ ਆਗੂ ਡਾ: ਕੁਲਵਿੰਦਰ ਸਿੰਘ ਬਾਣੀਆਂ, ਜਥੇ. ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ ਭੋਰਛੀ (ਸਾਰੇ ਸਰਕਲ ਪ੍ਰਧਾਨ), ਜਸਵਿੰਦਰ ਸਿੰਘ ਖਿਲਚੀਆਂ ਪ੍ਰਧਾਨ ਬੀ.ਸੀ. ਵਿੰਗ, ਤਰਸੇਮ ਸਿੰਘ ਕਾਲੇਕੇ ਹਲਕਾ ਪ੍ਰਧਾਨ ਐੱਸ.ਸੀ. ਵਿੰਗ, ਰਣਜੀਤ ਸਿੰਘ ਬਾਣੀਆਂ ਮੈਂਬਰ ਪੰਚਾਇਤ, ਕਰਨਬੀਰ ਸਿੰਘ, ਸ਼ਗਨਪ੍ਰੀਤ ਸਿੰਘ, ਪ੍ਰਤਾਪ ਸਿੰਘ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਗੁਰਵਿੰਦਰ ਸਿੰਘ ਕਾਲੇਕੇ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।