ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਾਜਾਸਾਂਸੀ ਦੇ ਸਭ ਤੋਂ ਵੱਡੇ ਹਿੰਦੂ ਪਰਿਵਾਰ ਮੁਖੀ ਪ੍ਰਦੀਪ ਕੁਮਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 09-07-2026
ਹਰਸਾ ਛੀਨਾ, 8 ਜੁਲਾਈ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਸਭ ਤੋਂ ਵੱਡੇ ਅਤੇ ਇਤਿਹਾਸਿਕ ਕਸਬੇ ਰਾਜਾਸਾਂਸੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦ ਰਾਜਾਸਾਂਸੀ ਦੇ ਸਭ ਤੋਂ ਵੱਡੇ ਹਿੰਦੂ ਪਰਿਵਾਰ ਮੁਖੀ ਪ੍ਰਦੀਪ ਕੁਮਾਰ ਵਲੋਂ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਵਲੋਂ ਪਾਰਟੀ ਮਫਲਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਵੱਡੀ ਗਿਣਤੀ ਵਿਚ ਇਕੱਤਰ ਕਸਬਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਅਜਾਦੀ ਉਪਰੰਤ ਜਿਨ੍ਹਾਂ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦੋਹੀਂ ਹੱਥੀ ਲੁੱਟਿਆ ਸੀ ਉਨ੍ਹਾਂ ਹੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਨੂੰ ਪੈਰਾਂ ਸਿਰ ਖੜੇ ਕਰਦਿਆਂ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਸਰਵਪੱਖੀ ਵਿਕਾਸ ਕਰਵਾਇਆ। ਇਸ ਮੌਕੇ ਸੋਨੀਆ ਮਾਨ ਨੇ ਪ੍ਰਦੀਪ ਕੁਮਾਰ ਨੂੰ ਪਾਰਟੀ ’ਚ ਸ਼ਾਮਿਲ ਕਰਦਿਆਂ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਵਾਰਡ ਨੰਬਰ 5 ਦੇ ਇੰਚਾਰਜ ਲਗਾਇਆ ਗਿਆ। ਇਸ ਸਮੇਂ ਬ੍ਰਾਮਹਣ ਸਮਾਜ ਦੇ ਚੇਅਰਮੈਨ ਜਤਿੰਦਰ ਕੁਮਾਰ ਹੈਪੀ, ਸੁਖਦੀਪ ਸਿੰਘ ਛੀਨਾ, ਰਾਜਬੀਰ ਸਿੰਘ ਤੋਲਾਨੰਗਲ, ਨਵਪ੍ਰੀਤ ਸਿੰਘ ਮੈਂਬਰ ਬਲਾਕ ਸੰਮਤੀ, ਸਰਪੰਚ ਹਰਮਨਦੀਪ ਸਿੰਘ ਕੜਿਆਲ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਫ਼ਰੈਸ਼ਰਜ਼ ਪਾਰਟੀ ‘ਆਗਾਜ਼-ਏ-ਸਫ਼ਰ’ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸਵ: ਮਾਤਾ ਜਗੀਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24
No active advertisement