07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਗਵੰਤ ਮਾਨ ਸਰਕਾਰ ਆਪਣੇ ਇਤਿਹਾਸਕ ਕਾਰਜਾਂ ਕਰ ਕੇ ਮੁੜ ਸੱਤਾ ਵਿਚ ਆਵੇਗੀ-ਵਿਧਾਇਕ ਟੌਂਗ

Ad Position 21
No active advertisement
ਅਜੀਤ ਡੈਸਕ 10-07-2026

ਬਾਬਾ ਬਕਾਲਾ ਸਾਹਿਬ, 9 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-’ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦੀ ਬਦੌਲਤ ਸਰਕਾਰ ਦੁਬਾਰਾ ਸੱਤਾ ਵਿਚ ਆਵੇਗੀ ਤੇ ਵਿਰੋਧੀ ਧਿਰਾਂ ਦਾ ਕੂੜ ਪ੍ਰਚਾਰ ਕੋਈ ਅਸਰ ਨਹੀਂ ਕਰੇਗਾ। ਇਹ ਪ੍ਰਗਟਾਵਾ ਇਥੇ ਵਾਰਡ ਨੰ: 8 ਵਿਚ ਬਲਾਕ ਪ੍ਰਧਾਨ ਤੇ ਕੌਂਸਲਰ ਮਨਜਿੰਦਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਵਿਰੋਧੀਆਂ ਪਾਸੋਂ ਬੇਵਜ੍ਹਾ ਵਿਰੋਧ ਕਰਨ ਦੇ ਸਾਰੇ ਮੁੱਦੇ ਖੋਹੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਪਨੇਸਰ, ਕੌਂਸਲਰ ਜੈਮਲ ਸਿੰਘ ਭੁੱਲਰ, ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਚੇਅਰਮੈਨ ਗੁਰਦੇਵ ਸਿੰਘ ਆੜ੍ਹਤੀ, ਕੌਂਸਲਰ ਮਨਜਿੰਦਰ ਸਿੰਘ ਭੁੱਲਰ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ, ਪਰਮਜੀਤ ਸਿੰਘ (ਵਾਰਡ ਨੰ: 4), ਕੌਂਸਲਰ ਬੀਬੀ ਗੁਰਮੀਤ ਕੌਰ, ਕਾਬਲ ਸਿੰਘ, ਜ: ਰੇਸ਼ਮ ਸਿੰਘ, ਰਾਜਵਿੰਦਰ ਸਿੰਘ ਬਿੱਟੂ ਮਾਹਲਾ, ਸੰਜੀਵ ਕੁਮਾਰ, ਨੰਬਰਦਾਰ ਬਲਦੇਵ ਸਿੰਘ, ਰਵੀ ਸਿੰਘ ਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਠੇ ਤੇ ਖੁਸ਼ਹਾਲਪੁਰ ’ਚ ਦਿਖਾਈ ਦਸਤਾਵੇਜ਼ੀ ਫ਼ਿਲਮ ਅਗਲੀ ਖ਼ਬਰ ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਨਹੀਂ ਸਗੋਂ ਕੁਰਸੀਆਂ ਲਈ ਲੜ ਰਹੇ ਹਨ-ਸਾਬਕਾ ਵਿਧਾਇਕ ਮੰਨਾ
Ad Position 24