08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ 10 ਰੋਜ਼ਾ ਡੇਅਰੀ ਫਾਰਮਿੰਗ ਦਾ ਕਿੱਤਾ ਮੁਖੀ ਸਿਖਲਾਈ ਕੋਰਸ 13 ਤੋਂ

Ad Position 21
No active advertisement
ਅਜੀਤ ਡੈਸਕ 10-07-2026

ਮਜੀਠਾ, 9 ਜੁਲਾਈ (ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ 10 ਰੋਜ਼ਾ ਡੇਅਰੀ ਫਾਰਮਿੰਗ ਦਾ ਕਿੱਤਾ ਮੁਖੀ ਸਿਖਲਾਈ ਕੋਰਸ 13 ਜੁਲਾਈ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਸਹਿਯੋਗ ਨਿਰਦੇਸ਼ਕ ਡਾ: ਬਿਕਰਮਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਿਖਲਾਈ ਕੋਰਸ ਸਿਰਫ ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨਾਂ, ਬੇਰੁਜ਼ਗਾਰ ਅਤੇ ਪੇਂਡੂ ਨੌਜਵਾਨਾਂ ਲਈ ਹੀ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਵਾਸਤੇ ਸੀਮਤ ਸੀਟਾਂ ਹਨ ਅਤੇ ਪਹਿਲ ਦੇ ਆਧਾਰ ‘ਤੇ ਸਾਰਾ ਫਾਰਮ ਭਰ ਕੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ 13 ਜੁਲਾਈ ਤੱਕ ਦਫਤਰੀ ਸਮੇਂ ਦੇ ਅੰਦਰ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਜਮ੍ਹਾਂ ਕਰਵਾਏ ਜਾਣ। ਸ਼ਨੀਵਾਰ ਤੇ ਐਤਵਾਰ ਦਫਤਰ ਬੰਦ ਰਹਿਣਗੇ। ਫਾਰਮ ਫੋਨ ਜਾਂ ਵਟਸਐਪ ਰਾਹੀਂ ਸਵੀਕਾਰ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੋਰਸ ਕਰਕੇ ਨੌਜਵਾਨ ਡੇਅਰੀ ਫਾਰਮਿੰਗ ਦਾ ਆਪਣਾ ਕਾਰੋਬਾਰ ਚਲਾ ਸਕਦੇ ਹਨ ਅਤੇ ਭਾਰੀ ਮੁਨਾਫਾ ਕਮਾ ਸਕਦੇ ਹਨ। ਇਸ ਲਈ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਦਾ ਲਾਭ ਲਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਸਠਿਆਲਾ ਵਲੋਂ ਸੀਵਰੇਜ ਵਾਲੀਆਂ ਗਲੀਆਂ ਦਾ ਕੰਮ ਦੀ ਸ਼ੁਰੂ ਹੋਣ ’ਤੇ ਲੋਕਾਂ ’ਚ ਖ਼ੁਸ਼ੀ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਜ਼ਿਲ੍ਹਾ ਭਰ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ
Ad Position 24