08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗ੍ਰਾਮ ਪੰਚਾਇਤ ਸਠਿਆਲਾ ਵਲੋਂ ਸੀਵਰੇਜ ਵਾਲੀਆਂ ਗਲੀਆਂ ਦਾ ਕੰਮ ਦੀ ਸ਼ੁਰੂ ਹੋਣ ’ਤੇ ਲੋਕਾਂ ’ਚ ਖ਼ੁਸ਼ੀ

Ad Position 21
No active advertisement
ਅਜੀਤ ਡੈਸਕ 10-07-2026

ਸਠਿਆਲਾ, 9 ਜੁਲਾਈ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਸਠਿਆਲਾ ਵਲੋਂ ਪਿੰਡ ਦੇ ਵਿਕਾਸ ਨੂੰ ਗਤੀ ਦਿੰਦਿਆਂ ਸੀਵਰੇਜ ਵਾਲੀਆਂ ਗਲੀਆਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਸਰਪੰਚ ਚਰਨਜੀਤ ਸਿੰਘ ਭੱਟੀ ਨੇ ਦੱਸਿਆ ਕਿ ਪਿੰਡ ਦੀਆਂ ਕਈ ਗਲੀਆਂ ਵਿਚ ਸੀਵਰੇਜ ਦੀ ਸੁਵਿਧਾ ਨਾ ਹੋਣ ਕਾਰਨ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਪ੍ਰੋਜੈਕਟ ਤਹਿਤ ਗਲੀਆਂ ਵਿਚ ਸੀਵਰੇਜ ਪਾ ਕੇ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸਾਰੇ ਕੰਮ ਮਿਆਰੀ ਢੰਗ ਨਾਲ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਵਾਏ ਜਾਣਗੇ। ਪਿੰਡ ਵਾਸੀਆਂ ਨੇ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਜਤਾਈ ਕਿ ਇਸ ਨਾਲ ਗੰਦੇ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡ ਦੀ ਸਫ਼ਾਈ ਅਤੇ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਇਸ ਮੌਕੇ ਤੇ ਮੈਂਬਰ ਕਸ਼ਮੀਰ ਸਿੰਘ, ਹਰਭਜਨ ਸਿੰਘ, ਬੂਟਾ ਸਿੰਘ, ਹਰਪਾਲ ਸਿੰਘ ਕਾਲੂ , ਠੇਕੇਦਾਰ ਹਰਬੰਸ ਸਿੰਘ, ਜੈਮਲ ਸਿੰਘ, ਬਲਬੀਰ ਸਿੰਘ, ਕਰਮ ਸਿੰਘ, ਜਸਵਿੰਦਰ ਸਿੰਘ ਸੋਢੀ, ਤਰਸੇਮ ਸਿੰਘ, ਲਖਵਿੰਦਰ ਸਿੰਘ ਲੱਖਾ ,ਸਤਨਾਮ ਸਿੰਘ ਆਦਿ ਨੇ ਕਿਹਾ ਕਿ ਇਸ ਵਿਕਾਸ ਕਾਰਜ ਦੀ ਸ਼ੁਰੂਆਤ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ੇਲਿੰਦਰਜੀਤ ਸਿੰਘ ਰਾਜਨ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ‘ਕਲਮਾਂ ਦੀ ਉਡਾਣ’ ਲੋਕ ਅਰਪਿਤ ਸਮਾਗਮ 12 ਨੂੰ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ 10 ਰੋਜ਼ਾ ਡੇਅਰੀ ਫਾਰਮਿੰਗ ਦਾ ਕਿੱਤਾ ਮੁਖੀ ਸਿਖਲਾਈ ਕੋਰਸ 13 ਤੋਂ
Ad Position 24