08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਡੈਨੀ ਬੰਡਾਲਾ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ’ਤੇ ਜੰਡਿਆਲਾ ਗੁਰੂ ਹਲਕੇ ਵਿਚ ਖ਼ੁਸ਼ੀ ਦੀ ਲਹਿਰ- ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 10-07-2026

ਟਾਂਗਰਾ, 9 ਜੁਲਾਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਨਿਯੁਕਤੀ ਤੋਂ ਬਾਅਦ ਸਮੁੱਚੇ ਜੰਡਿਆਲਾ ਗੁਰੂ ਹਲਕੇ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਵੱਖ-ਵੱਖ ਥਾਵਾਂ ‘ਤੇ ਕਾਂਗਰਸੀ ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈ ਦੇ ਕੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਇਸ ਫ਼ੈਸਲੇ ਨੂੰ ਪਾਰਟੀ ਲਈ ਮਜ਼ਬੂਤੀ ਵਾਲਾ ਕਦਮ ਕਰਾਰ ਦਿੱਤਾ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਆੜਤੀਆ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਗੁਰਪਾਲ ਸਿੰਘ ਚੌਹਾਨ ਸਾਬਕਾ ਸਰਪੰਚ, ਪਰਮਿੰਦਰ ਸਿੰਘ ਰਿਪਨ ਆੜਤੀਆ ਜੰਡਿਆਲਾ ਗੁਰੂ ਅਤੇ ਰਾਜਪਾਲ ਸਿੰਘ ਬਸੰਬਰਪੁਰਾ ਨੇ ਡੈਨੀ ਬੰਡਾਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੀ ਮਿਹਨਤ, ਸੰਗਠਨਾਤਮਕ ਯੋਗਤਾ ਅਤੇ ਲੋਕਾਂ ਨਾਲ ਨੇੜਤਾ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਆਗੂਆਂ ਨੇ ਕਿਹਾ ਕਿ ਡੈਨੀ ਬੰਡਾਲਾ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਦੇਣਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਦਰਸ਼ਨੀ ਬਾਜ਼ਾਰ ’ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਦੁਕਾਨਦਾਰਾਂ ਦੀ ਸੂਝ-ਬੂਝ ਨਾਲ ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਸ਼ੇਲਿੰਦਰਜੀਤ ਸਿੰਘ ਰਾਜਨ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ‘ਕਲਮਾਂ ਦੀ ਉਡਾਣ’ ਲੋਕ ਅਰਪਿਤ ਸਮਾਗਮ 12 ਨੂੰ
Ad Position 24