08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼ੇਖੂਪੁਰਾ ਫਾਇਰਿੰਗ ਘਟਨਾ ਤੋਂ ਬਾਅਦ ਜੰਡਿਆਲਾ ਗੁਰੂ ਪੁਲਿਸ ਦਾ ਫਲੈਗ ਮਾਰਚ, ਲੋਕਾਂ ਵਿਚ ਭਰੋਸਾ ਪੈਦਾ ਕਰਨ ਲਈ ਸੁਰੱਖਿਆ ਦਾ ਦਿੱਤਾ ਸੰਦੇਸ਼

Ad Position 21
No active advertisement
ਅਜੀਤ ਡੈਸਕ 10-07-2026

ਜੰਡਿਆਲਾ ਗੁਰੂ, 9 ਜੁਲਾਈ (ਅੰਮ੍ਰਿਤਪਾਲ ਸਿੰਘ)-ਬੀਤੀ ਰਾਤ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿਚ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ। ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਡੀ. ਐੱਸ. ਪੀ. ਜੰਡਿਆਲਾ ਗੁਰੂ ਅਤੇ ਐੱਸ. ਐੱਚ. ਓ. ਜੰਡਿਆਲਾ ਗੁਰੂ ਦੀ ਅਗਵਾਈ ਵਿਚ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਖ਼ਾਸ ਕਰਕੇ ਸ਼ੇਖੂਪੁਰਾ ਮਹੱਲੇ ਵਿਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਪੈਦਲ ਗਸ਼ਤ ਕਰਦੇ ਹੋਏ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਇਆ। ਇਸ ਮੌਕੇ ਡੀ. ਐੱਸ. ਪੀ. ਜੰਡਿਆਲਾ ਗੁਰੂ ਅਤੇ ਐੱਸ. ਐੱਚ. ਓ. ਜੰਡਿਆਲਾ ਗੁਰੂ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਭਰੋਸਾ ਪੈਦਾ ਕਰਨਾ ਹੈ ਕਿ ਪੰਜਾਬ ਪੁਲਿਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਲਈ ਤਤਪਰ ਹੈ। ਪੁਲਿਸ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਸ਼ੇਖੂਪੁਰਾ ਫਾਇਰਿੰਗ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ। ਫਲੈਗ ਮਾਰਚ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਪੁਲਿਸ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦਾ ਸਿਆਸੀ ਕੱਦ ਹੋਰ ਉੱਚਾ ਹੋਇਆ-ਨਾਗੋਕੇ, ਖਿਲਚੀਆਂ, ਬਾਣੀਆਂ, ਧੂਲਕਾ, ਮੀਆਂਵਿੰਡ, ਸੇਰੋਂ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਲਈ 5 ਲੱਖ ਰੁਪਏ ਸਰਕਾਰੀ ਫੀਸ ਲਗਾਉਣ ਵਾਲਾ 2023 ਦਾ ਤੁਗਲਕੀ ਫ਼ਰਮਾਨ ਤੁਰੰਤ ਵਾਪਸ ਲਿ...
Ad Position 24