ਚੋਗਾਵਾਂ, 9 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਮੁਫਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਰਹੱਦੀ ਪਿੰਡ ਮੰਜ ਤੋਂ ਹਲਕਾ ਰਾਜਾਸਾਂਸੀ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਸ਼ਰਧਾਲੂਆਂ ਦੀ ਬੱਸ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ ਤੇ ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਣਾ ਦੇਵੀ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨਗੇ। ਇਹ ਯੋਜਨਾ ਸਮਾਜ ਦੇ ਹਰ ਵਰਗ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੋਨੀਆ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਮੈਂਬਰ, ਸੂਬਾ ਸਿੰਘ ਮੈਂਬਰ, ਧੀਰਾ ਸਿੰਘ, ਪ੍ਰਗਟ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵੰਤ ਕੌਰ, ਭਾਗ ਸਿੰਘ ਹੇਤਮਪੁਰਾ, ਸ਼ਮਸ਼ੇਰ ਸਿੰਘ ਜੈ ਰਾਮਕੋਟ ਆਦਿ ਹਾਜ਼ਰ ਸਨ।
ਸਰਹੱਦੀ ਪਿੰਡ ਮੰਜ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅਜੀਤ ਡੈਸਕ
10-07-2026