10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਆਦਰਸ਼ ਮਾਡਲ ਸਕੂਲ ਦੇ ਅੱਵਲ ਵਿਦਿਆਰਥੀਆਂ ਦਾ ਮੰਤਰੀ ਈ. ਟੀ. ਓ. ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 11-07-2026
ਨਵਾਂ ਪਿੰਡ, 10 ਜੁਲਾਈ (ਜਸਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪ੍ਰੀਖਿਆਵਾਂ ਮਾਰਚ 2026 ਦੀਆਂ 8ਵੀਂ, 10ਵੀਂ ਤੇ 12ਵੀਂ ‘ਚੋਂ 90% ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤੇ ਜਾਣ ਦੀ ਲੜੀ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸਕੂਲ ਸਮੂਹ ਵਿਖੇ ਸੰਬੰਧਿਤ ਵਿਦਿਆਰਥੀਆਂ ਦਾ ਸਨਮਾਨ ‘ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਮੌਕੇ ਸਕੂਲ ਦਾਖਲਾ ਸਲਾਹਕਾਰ ਅਮਰਬੀਰ ਸਿੰਘ ਸ਼ੇਰਾ ਨੇ ਦੱਸਿਆ ਕਿ ਸਨਮਾਨਿਤ ਬੱਚਿਆਂ ਜਿਨ੍ਹਾਂ ‘ਚ ਗੁਰਵੀਰ ਸਿੰਘ 94%, ਜੈਸਮੀਨ ਕੌਰ, ਏਕਮਜੀਤ ਸਿੰਘ ਤੇ ਅਰਸ਼ਦੀਪ ਸਿੰਘ 93%, ਸਾਹਿਲਦੀਪ ਸਿੰਘ, ਅਮਰਦੀਪ ਸਿੰਘ, ਨਵਦੀਪ ਸਿੰਘ ਤੇ ਤਰਨਦੀਪ ਸਿੰਘ 91%, ਹੁਸਨਦੀਪ ਸਿੰਘ ਤੇ ਦਿਲਪ੍ਰੀਤ ਸਿੰਘ ਵਲੋਂ 90% ਅੰਕਾਂ ਸਹਿਤ ਉਪਰੋਕਤ ਪ੍ਰੀਖਿਆਵਾਂ ਪਾਸ ਕਰਕੇ ਸਕੂਲ ਤੇ ਆਪਣਾ ਨਾਂ ਰੌਸ਼ਨ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ: ਪ੍ਰਭਪ੍ਰੀਤ ਸਿੰਘ, ਕੋਆਰਡੀਨੇਟਰ ਦਵਿੰਦਰ ਕੌਰ, ਨਵਪ੍ਰੀਤ ਸਿੰਘ, ਅਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਪਲਵਿੰਦਰ ਕੌਰ, ਨਵਪ੍ਰੀਤ ਕੌਰ, ਜੈਸਮੀਨ ਕੌਰ, ਤੇ ਸਵਰੂਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐੱਫ. ਐੱਸ. ਓ. ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚੇ ਵਲੋਂ ਡੈਪੂਟੇਸ਼ਨ ਅਗਲੀ ਖ਼ਬਰ ਅਜਨਾਲਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ
Ad Position 24