10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਫ਼ਿਲਮ ‘ਸਤਲੁਜ’ ’ਤੇ ਲਾਈ ਰੋਕ ਹਟਾਵੇ-ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੱਜਣ ਸਿੰਘ, ਬਾਬਾ ਕੰਵਲਜੀਤ ਸਿੰਘ ਉਦੋਕੇ

Ad Position 21
No active advertisement
ਅਜੀਤ ਡੈਸਕ 11-07-2026
ਜੇਠੂਵਾਲ, 10 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ਼ ਤਰਨਾ ਦਲ ਦੇ ਮੁਖੀ-ਬਾਬਾ ਮੇਜਰ ਸਿੰਘ ਸੋਢੀ, ਕਾਰ ਸੇਵਾ ਵਾਲੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਵਾਲੇ, ਬਾਬਾ ਕੰਵਲਜੀਤ ਸਿੰਘ ਉਦੋਕੇ ਵਾਲਿਆਂ ਵਲੋਂ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਨੁੱਖੀ ਅਧਿਕਾਰਾਂ ਲਈ ਬੇਖੌਫ ਹੋ ਕੇ ਲੰਮੀ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ਅਤੇ ਪੁਲਸ ਵਲੋਂ ਨੌਜਵਾਨਾਂ ‘ਤੇ ਢਾਹੇ ਗਏ ਅੰਨੇ ਤਸ਼ੱਦਦ ‘ਤੇ ਬਣਾਈ ਗਈ ਫਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਵੇ ਕਿਉਂਕਿ ਇਹ ਫਿਲਮਾਂ ਸੱਚਾਈ ਸਾਹਮਣੇ ਲਿਆ ਰਹੀ ਹੈ ਜਿਸ ਤੋਂ ਬੁਖਲਾਹਟ ਵਿਚ ਆ ਕੇ ਸਰਕਾਰ ਨੇ ਇਸ ਫਿਲਮ ‘ਤੇ ਪਾਬੰਦੀ ਲਾਈ ਹੈ ਅਤੇ ਗੁਰੂ ਘਰ ਦੀਆਂ ਸੰਗਤਾਂ ਸਰਕਾਰ ਦੀਆਂ ਇਸ ਘਿਨਾਉਣੀਆਂ ਹਰਕਤਾਂ ਨੂੰ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ। ਸੰਤਾਂ ਮਹਾਂਪੁਰਖਾਂ ਨੇ ਅੱਗੇ ਕਿਹਾ ਕਿ 1984 ਦੇ ਕਾਂਡ ਤੋਂ ਬਾਅਦ ਪੰਜਾਬ ‘ਚ ਚੱਲੇ ਕਾਲੇ ਦੌਰ ਦੌਰਾਨ ਪੁਲਿਸ ਨੇ ਹਜ਼ਾਰਾਂ ਹੀ ਬੇਗੁਨਾਹ ਨੌਜਵਾਨਾਂ ‘ਤੇ ਭਾਰੀ ਤਸ਼ੱਦਦ ਕਰ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਿਨ੍ਹਾਂ ‘ਚ ਬਹੁਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਤਾਂ ਆਪਣੇ ਮ੍ਰਿਤਕਾਂ ਦਾ ਅੰਤਿਮ ਸਸਕਾਰ ਕਰਨਾ ਵੀ ਨਸੀਬ ਨਹੀਂ ਹੋਇਆ ਸੀ ਅਤੇ ਪੰਜਾਬ ਦੇ ਕਾਲੇ ਦੌਰ ਨੂੰ ਬਿਆਨ ਕਰਦੀ ਇਸ ਫਿਲਮ ‘ਤੇ ਰੋਕ ਲਗਾ ਕੇ ਸਰਕਾਰ ਨੇ ਸਿੱਖ ਕੌਮ ਨਾਲ ਇਕ ਵਾਰ ਫੇਰ ਬੇਇਨਸਾਫੀ ਕੀਤੀ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਕਾਲੇ ਦੌਰ ‘ਚ ਹੋ ਰਹੇ ਅੱਤਿਆਚਾਰ ਦੀ ਸੱਚਾਈ ਨੂੰ ਸਾਹਮਣੇ ਲਿਆਉਣ ਵਾਸਤੇ ਵੱਡੀ ਘਾਲਣਾ ਘਾਲੀ ਸੀ ਜਿਸ ਕਰਕੇ ਉਸ ਨੂੰ ਵੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਚੱਲੇ ਕਾਲੇ ਦੌਰ ਨੂੰ ਦਰਸਾਉਂਦੀਆਂ ਅਜਿਹੀਆਂ ਫਿਲਮਾਂ ਬਣਨ ਨਾਲ ਅੱਜ ਦੀ ਨੌਜਵਾਨ ਪੀੜੀ ਆਪਣੇ ਇਤਿਹਾਸ ਤੋਂ ਜਾਣੂ ਹੋ ਸਕੇ ਅਤੇ ਸਰਕਾਰ ਨੂੰ ਅਜਿਹੀਆਂ ਫਿਲਮਾਂ ‘ਤੇ ਰੋਕ ਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਅਤੇ ਲਾਈ ਰੋਕ ਤੁਰੰਤ ਹਟਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ ’ਚ ਬਣੇ ਬੂਥਾਂ ’ਤੇ 11-12 ਨੂੰ ਕੈਂਪ ਲੱਗੇਗਾ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਵਿਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲ ਰਹੀ ਪ...
Ad Position 24